ਜੇ. ਪੀ. ਨੱਡਾ ਵੱਲੋਂ ਪੰਜਾਬ ''ਚ ਭਾਜਪਾ ਦਫ਼ਤਰਾਂ ਦੇ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਮੁਲਤਵੀ

Thursday, Nov 19, 2020 - 08:39 AM (IST)

ਜੇ. ਪੀ. ਨੱਡਾ ਵੱਲੋਂ ਪੰਜਾਬ ''ਚ ਭਾਜਪਾ ਦਫ਼ਤਰਾਂ ਦੇ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਮੁਲਤਵੀ

ਚੰਡੀਗੜ੍ਹ (ਸ਼ਰਮਾ) : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵੱਲੋਂ 19 ਨਵੰਬਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰੱਖੇ ਜਾਣ ਵਾਲੇ ਭਾਜਪਾ ਦਫ਼ਤਰਾਂ ਦੇ ਨੀਂਹ ਪੱਥਰਾਂ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਜਾਣਕਾਰੀ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਬਿਆਨ 'ਚ ਦਿੱਤੀ।

ਇਹ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਲਈ ਨਸੂਰ ਬਣਿਆ ਪ੍ਰੇਮਿਕਾ ਦਾ ਇਸ਼ਕ, ਪਤਨੀ ਨੇ ਬਥੇਰੇ ਦਿਲਾਸੇ ਦਿੱਤੇ ਪਰ ਹੋਣੀ ਨਾ ਟਲੀ

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦੇ ਦਿਹਾਂਤ ਕਾਰਣ ਇਹ ਪ੍ਰੋਗਰਾਮ ਮੁਲਤਵੀ ਕੀਤੇ ਗਏ ਹਨ। ਸ਼ਰਮਾ ਨੇ ਮ੍ਰਿਦੁਲਾ ਸਿਨਹਾ ਦੇ ਦਿਹਾਂਤ ’ਤੇ ਸੋਗ ਜ਼ਾਹਰ ਕਰਦਿਆਂ ਕਿਹਾ ਕਿ ਸਿਨਹਾ ਇਕ ਸੀਨੀਅਰ ਨੇਤਾ ਸਨ ਅਤੇ ਉਨ੍ਹਾਂ ਨੇ ਜਨਸੰਘ ਦੇ ਦਿਨਾਂ ਤੋਂ ਪਾਰਟੀ ਦੀ ਸੇਵਾ ਕੀਤੀ ਸੀ।

ਇਹ ਵੀ ਪੜ੍ਹੋ : ਆਟੋ ਚਾਲਕ ਨੇ ਜੰਗਲੀ ਇਲਾਕੇ 'ਚ ਜਨਾਨੀ ਨਾਲ ਕੀਤੀ ਵਾਰਦਾਤ, ਜਾਨ ਬਚਾਉਣ ਲਈ ਮਾਰੀ ਛਾਲ

ਅਜਿਹੇ ਨੇਤਾਵਾਂ ਦਾ ਮਿਲਣਾ ਬਹੁਤ ਮੁਸ਼ਕਲ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪਹਿਲੇ ਪੜਾਅ 'ਚ ਪੰਜਾਬ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਦਿਸ਼ਾ 'ਚ ਸਾਰੇ ਜ਼ਿਲ੍ਹਿਆਂ 'ਚ ਦਫ਼ਤਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਤਹਿਤ ਹੀ ਜੇ. ਪੀ. ਨੱਡਾ ਵੱਲੋਂ ਵੀਰਵਾਰ ਨੂੰ ਵਰਚੂਅਲ ਤਰੀਕੇ ਨਾਲ ਭਾਜਪਾ ਦਫ਼ਤਰਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ ਪਰ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦੇ ਦਿਹਾਂਤ ਕਾਰਣ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨਾਂ ਨੂੰ ਗੱਡੀ ਨੇ ਦਰੜਿਆ, ਤਿੰਨਾਂ ਦੀ ਮੌਤ


 


author

Babita

Content Editor

Related News