ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਪੁੱਜੇ ਲੁਧਿਆਣਾ, ਆਗੂਆਂ ਨਾਲ ਕਰਨਗੇ ਮੁਲਾਕਾਤ
Saturday, May 14, 2022 - 11:41 AM (IST)

ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਇਕ ਦਿਨਾ ਦੌਰੇ 'ਤੇ ਲੁਧਿਆਣਾ ਪੁੱਜ ਗਏ ਹਨ। ਇੱਥੇ ਉਹ ਸਭ ਤੋਂ ਪਹਿਲਾਂ ਸ਼ਹੀਦ ਸੁਖਦੇਵ ਦੇ ਜਨਮ ਸਥਾਨ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ : 'ਸੁਨੀਲ ਜਾਖੜ' ਅੱਜ ਕੱਢਣਗੇ ਮਨ ਦੀ ਭੜਾਸ, 12 ਵਜੇ ਫੇਸਬੁੱਕ 'ਤੇ ਹੋਣਗੇ ਲਾਈਵ
ਜੇ. ਪੀ. ਨੱਢਾ ਭਾਜਪਾ ਵਰਕਰ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਭਾਜਪਾ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ