ਬੱਚੇ ਨਾਲ ਬਦਫੈਲੀ ਕਰਨ ਦੇ ਮਾਮਲੇ ’ਚ ਅਦਾਲਤ ਨੇ ਦੋਸ਼ੀ ਨੂੰ ਸੁਣਾਈ ਮਿਸਾਲੀ ਸਜ਼ਾ

Friday, Mar 04, 2022 - 05:49 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਧਰਮਪਾਲ) : ਜ਼ਿਲ੍ਹਾ ਅਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਬੱਚੇ ਨਾਲ ਬਦਫੈਲੀ ਕਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ ਦੋਸ਼ੀ ਗੁਰਚਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਦਰਾਜ ਜ਼ਿਲ੍ਹਾ ਬਰਨਾਲਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਅਨੁਸਾਰ ਇਕ ਜਨਾਨੀ ਨੇ 26 ਮਈ 2021 ਨੂੰ ਪੁਲਸ ਕੋਲ ਬਿਆਨ ਦਰਜ ਕਰਵਾਇਆ ਕਿ ਉਸਦਾ ਪਤੀ ਡਰਾਈਵਰ ਹੈ ਜੋ ਕਿ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ ਉਸਦਾ 13 ਸਾਲਾ ਨਾਬਾਲਿਗ ਲੜਕਾ ਹਨੇਰੇ ’ਚ ਇਕ ਕੰਧ ਕੋਲ ਖੜ੍ਹਾ ਉੱਚੀ-ਉੱਚੀ ਰੋ ਰਿਹਾ ਸੀ ਜਦੋਂ ਉਸਨੂੰ ਮੈਂ ਪੁੱਛਿਆ ਤਾਂ ਦੱਸਿਆ ਕਿ ਉਸ ਨਾਲ ਗੁਰਚਰਨਪ੍ਰੀਤ ਸਿੰਘ ਨੇ ਬਦਫੈਲੀ ਕੀਤੀ ਹੈ ਤੇ ਉਸਦੇ ਦਰਦ ਹੋ ਰਿਹਾ ਹੈ।

ਇਸ ਦੌਰਾਨ ਉਸ ਨੇ ਆਪਣੇ ਨਾਬਾਲਗ ਲੜਕੇ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਪੁਲਸ ਨੇ ਉਕਤ ਜਨਾਨੀ ਦੇ ਬਿਆਨਾਂ ’ਤੇ ਗੁਰਚਰਨਪ੍ਰੀਤ ਸਿੰਘ ਖ਼ਿਲਾਫ਼ ਬੱਚੇ ਨਾਲ ਬਦਫੈਲੀ ਕਰਨ ਅਤੇ ਪੋਸਕੋ ਐਕਟ ਤਹਿਤ ਥਾਣਾ ਤਪਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸੀ। ਸਥਾਨਕ ਅਦਾਲਤ ’ਚ ਚੱਲੀ ਕਾਰਵਾਈ ਦੌਰਾਨ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਰਿੰਦਰ ਗਰੇਵਾਲ ਨੇ ਗੁਰਚਰਨਪ੍ਰੀਤ ਸਿੰਘ ਨੂੰ ਦੋਸ਼ੀ ਮੰਨਦਿਆਂ 20 ਸਾਲ ਦੀ ਕੈਦ ਅਤੇ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਨਾ ਅਦਾ ਕਰਨ ਦੀ ਸੂਰਤ ’ਚ 2 ਸਾਲ ਦੀ ਸਜ਼ਾ ਹੋਰ ਭੁਗਤਣੀ ਪਵੇਗੀ।


Gurminder Singh

Content Editor

Related News