ਕੋਰੋਨਾ ਪੀੜਤ ਮੁਲਜ਼ਮ ਨੇ ਪਾਇਆ ਭੜਥੂ, ਜੱਜ ਤੇ ਅਦਾਲਤ ਦੇ 6 ਮੁਲਾਜ਼ਮ ਇਕਾਂਤਵਾਸ
Thursday, Jul 09, 2020 - 09:28 AM (IST)
ਫਿਰੋਜ਼ਪੁਰ (ਕੁਮਾਰ, ਮਨਦੀਪ) : ਫਿਰੋਜ਼ਪੁਰ ਦੀ ਅਦਾਲਤ 'ਚ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਪੇਸ਼ ਕੀਤਾ ਗਿਆ ਸੀ। ਜਦੋਂ ਉਕਤ ਮੁਲਜ਼ਮ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਬਾਅਦ ਅਦਾਲਤ 'ਚ ਭੜਥੂ ਪੈ ਗਿਆ ਅਤੇ ਜੱਜ ਦੇ ਨਾਲ 6 ਮੁਲਾਜ਼ਮਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਫਿਰੋਜ਼ਪੁਰ 'ਚ ਕੋਰੋਨਾ ਦੇ 10 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ...ਤੇ ਲੱਖ ਚਾਹੁੰਦਿਆਂ ਵੀ ਢੀਂਡਸਾ ਕੋਲੋਂ ਰਾਜ ਸਭਾ ਦੀ ਕੁਰਸੀ ਨਹੀਂ ਲੈ ਸਕਦੇ ਸੁਖਬੀਰ!
ਸਿਹਤ ਮਹਿਕਮੇ ਦੀ ਟੀਮ ਵੱਲੋਂ ਪੀੜਤ ਵਿਅਕਤੀਆਂ ਦੇ ਸੰਪਰਕ 'ਚ ਆਏ ਲੋਕਾਂ ਦਾ ਪਤਾ ਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 130 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ ਕੋਰੋਨਾ ਦੇ 43 ਸਰਗਰਮ ਮਾਮਲੇ ਚੱਲ ਰਹੇ ਹਨ, ਜਦੋਂ ਕਿ 84 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ 3 ਮਰੀਜ਼ਾਂ ਦੀ ਹੁਣ ਤੱਕ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਸੰਕਟ : ਪੰਜਾਬ ਲਈ ਆਉਣ ਵਾਲਾ ਸਮਾਂ ਬੇਹੱਦ ਨਾਜ਼ੁਕ, ਕੈਪਟਨ ਦੀ ਜਨਤਾ ਨੂੰ ਅਪੀਲ