ਜੱਜ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਡਰੇ ਵਕੀਲ ਤੇ ਮੁਲਾਜ਼ਮ

Wednesday, Jul 15, 2020 - 12:05 PM (IST)

ਜੱਜ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਡਰੇ ਵਕੀਲ ਤੇ ਮੁਲਾਜ਼ਮ

ਲੁਧਿਆਣਾ (ਮਹਿਰਾ) : ਮਹਾਮਾਰੀ ਕੋਰੋਨਾ ਵਾਇਰਸ ਦਾ ਕਹਿਰ ਹੁਣ ਜ਼ਿਲ੍ਹਾ ਕਚਿਹਰੀ 'ਚ ਵੀ ਹੋਣ ਲੱਗਾ ਹੈ। ਸਥਾਨਕ ਜੁਡੀਸ਼ੀਅਲ ਮਜਿਸਟ੍ਰੇਟ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਜਾਣ ਤੋਂ ਬਾਅਦ ਕਚਹਿਰੀ 'ਚ ਭੱਜ-ਦੌੜ ਮਚ ਗਈ ਅਤੇ ਵਕੀਲਾਂ ਦੇ ਨਾਲ-ਨਾਲ ਮੁਲਾਜ਼ਮਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਕਤ ਜੱਜ ਬੀਬੀ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਵੱਲੋਂ ਇਕ ਪੱਤਰ ਜਾਰੀ ਕਰਦੇ ਹੋਏ ਪਤੀ ਸਮੇਤ 14 ਦਿਨ ਲਈ ਇਕਾਂਤਵਾਸ ਹੋਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਕਚਹਿਰੀ 'ਚ ਕਿਸੇ ਜੱਜ ਦੇ ਕੋਰੋਨਾ ਪਾਜ਼ੇਟਿਵ ਆ ਜਾਣ ਦਾ ਇਹ ਪਹਿਲਾ ਮਾਮਲਾ ਹੈ।
ਜ਼ਿਲ੍ਹਾ ਬਾਰ ਸਮੂਹ ਦੇ ਉਪ ਪ੍ਰਧਾਨ ਰਾਜਿੰਦਰ ਬੱਬਰ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੋਰਟ ਕੰਪਲੈਕਸ ਕੋਰੋਨਾ ਵਾਇਰਸ ਦੇ ਪਸਾਰ ਦਾ ਹਾਟ ਸਪਾਟ ਬਣ ਸਕਦਾ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੋਰਟ ਕੰਪਲੈਕਸ ’ਚ ਇਸ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਬਚਾਅ ਪ੍ਰਬੰਧ ਨਹੀਂ ਕੀਤੇ ਗਏ ਹਨ। ਇਥੋਂ ਤੱਕ ਕਿ ਲੋਕ ਬਿਨਾਂ ਜਾਂਚ ਦੇ ਘੁੰਮਦੇ ਦੇਖੇ ਜਾ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੋਰਟ ਕੰਪਲੈਕਸ ’ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਹੀ ਪ੍ਰਬੰਧ ਕੀਤੇ ਜਾਣ ਅਤੇ ਲੋਕਾਂ ਨੂੰ ਬੇਵਜ੍ਹਾ ਅਦਾਲਤਾਂ ’ਚ ਆਉਣ ਤੋਂ ਰੋਕਿਆ ਜਾਵੇ।


author

Babita

Content Editor

Related News