ਪੰਜਾਬ ''ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ

Friday, Oct 09, 2026 - 09:11 PM (IST)

ਪੰਜਾਬ ''ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ

ਚੰਡੀਗੜ੍ਹ — ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਸ਼ਾਸਨਿਕ ਫੇਰਬਦਲ ਤਹਿਤ 23 ਨਿਆਂਇਕ ਅਧਿਕਾਰੀਆਂ ਦੇ ਤਬਾਦਲਿਆਂ, ਤਰੱਕੀ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਮੁੱਖ ਜੱਜ ਅਤੇ ਹੋਰ ਜੱਜਾਂ ਦੇ ਆਦੇਸ਼ਾਂ ਅਨੁਸਾਰ ਜਾਰੀ ਇਸ ਸੂਚੀ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੇ ਅਹੁਦਿਆਂ 'ਤੇ ਅਹਿਮ ਬਦਲਾਅ ਕੀਤੇ ਗਏ ਹਨ।

ਹਾਈਕੋਰਟ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਆਦੇਸ਼ਾਂ ਵਿੱਚ ਸਾਰੇ ਅਧਿਕਾਰੀਆਂ ਨੂੰ ਆਪਣਾ ਮੌਜੂਦਾ ਚਾਰਜ ਛੱਡ ਕੇ ਤੁਰੰਤ ਨਵੀਂ ਤਾਇਨਾਤੀ 'ਤੇ ਕੰਮ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰ ਰਹੇ ਅਧਿਕਾਰੀਆਂ ਨੂੰ ਅਜਿਹੇ ਕੇਸ ਅਗਲੀ ਤਾਰੀਖ਼ ਤੋਂ ਪਹਿਲਾਂ ਸਮਰੱਥ ਅਦਾਲਤ ਨੂੰ ਸੌਂਪਣ ਲਈ ਕਿਹਾ ਗਿਆ ਹੈ। ਆਦੇਸ਼ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਲਵਿੰਦਰ ਕੁਮਾਰ-II ਦਾ ਤਬਾਦਲਾ ਉਨ੍ਹਾਂ ਦੀ ਆਪਣੀ ਬੇਨਤੀ 'ਤੇ ਕੀਤਾ ਗਿਆ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


author

Inder Prajapati

Content Editor

Related News