ਜੂਨੀਅਰ ਸਟੇਟ ਜੂਡੋ ਚੈਂਪੀਅਨਸ਼ਿਪ 2025 ''ਚ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Tuesday, Mar 18, 2025 - 05:13 PM (IST)

ਗੁਰਦਾਸਪੁਰ(ਵਿਨੋਦ)- ਲੁਧਿਆਣਾ ਵਿਖੇ ਹੋਈ ਜੂਨੀਅਰ ਸਟੇਟ ਜੂਡੋ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਇੱਕ ਵਾਰ ਫਿਰ ਇਤਿਹਾਸ ਰਚਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਚਾਰ ਗੋਲਡ ਮੈਡਲ, ਇੱਕ ਸਿਲਵਰ ਮੈਡਲ ਅਤੇ ਪੰਜ ਬ੍ਰਾਉਨਜ਼ ਮੈਡਲ ਜਿੱਤੇ ਹਨ। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਇਹ ਗੁਰਦਾਸਪੁਰ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਕਿ ਇਥੋਂ ਦੇ ਖਿਡਾਰੀ ਨਿਗੂਣੀਆਂ ਸਹੂਲਤਾਂ ਦੇ ਬਾਵਜੂਦ ਵੀ ਮੈਡਲ ਜਿੱਤ ਰਹੇ ਹਨ । ਚਿਰਾਗ ਸ਼ਰਮਾ 73 ਕਿਲੋਗ੍ਰਾਮ, ਅਭਿਨਵ 81 ਕਿਲੋਗ੍ਰਾਮ, ਰਜਨੀਸ਼ ਕੁਮਾਰ 90 ਕਿਲੋਗ੍ਰਾਮ, ਮਾਨਵ ਸ਼ਰਮਾ 100 ਕਿਲੋਗ੍ਰਾਮ ਤੋਂ ਵੱਧ ਭਾਰ ਗਰੁੱਪ ਵਿੱਚ ਗੋਲਡ ਮੈਡਲ ਜਿੱਤ ਕੇ ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਦੇਹਰਾਦੂਨ ਉਤਰਾਖੰਡ ਲਈ ਆਪਣੀ ਚੋਣ ਕਰਵਾਈ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ
ਇਹ ਵਰਨਣਯੋਗ ਹੈ ਕਿ ਪੰਜਾਬ ਦੀ ਅੱਠ ਮੈਂਬਰੀ ਟੀਮ ਵਿੱਚ ਗੁਰਦਾਸਪੁਰ ਦੇ 4 ਖਿਡਾਰੀ ਹਨ। ਇਨ੍ਹਾਂ ਵਿੱਚ ਦੋ ਖਿਡਾਰੀ ਮਾਨਵ ਸ਼ਰਮਾ, ਅਭਿਸ਼ੇਕ ਅੰਤਰਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀ ਹਨ। ਇਸੇ ਤਰ੍ਹਾਂ ਹਰਮਨਪ੍ਰੀਤ ਸਿੰਘ ਕਾਲਾ ਨੰਗਲ ਨੇ 81 ਕਿਲੋਗ੍ਰਾਮ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤਿਆ ਹੈ ਜਦੋਂ ਕਿ ਪੁਸਿਆ ਮਿਤ੍ਰ, ਹਰਮਨ ਪੁਨੀਤ ਕੌਰ, ਨੈਤਿਕ ਡੋਗਰਾ, ਅਜੇ ਗਿੱਲ, ਕਮਲਦੀਪ ਸਿੰਘ ਬੇਦੀ ਨੇ ਆਪਣੇ ਆਪਣੇ ਭਾਰ ਵਰਗ ਵਿੱਚ ਬ੍ਰਾਉਨਜ਼ ਮੈਡਲ ਜਿੱਤੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਨੌਜਵਾਨ ਦੀ ਵੱਡੀ ਸਫ਼ਲਤਾ, ਵਿਦੇਸ਼ ਜਾ ਕੇ ਹਾਸਲ ਕੀਤਾ ਵੱਡਾ ਮੁਕਾਮ
ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਅਤੇ ਟੈਕਨੀਕਲ ਚੇਅਰਮੈਨ ਸਤੀਸ਼ ਕੁਮਾਰ ਦੱਸਿਆ ਕਿ ਦੇਹਰਾਦੂਨ ਵਿਖੇ 27 ਮਾਰਚ ਤੋਂ 31 ਮਾਰਚ ਤੱਕ ਜੂਡੋ ਮੁਕਾਬਲੇ ਕਰਵਾਏ ਜਾਣਗੇ। ਇਸ ਟੀਮ ਦੇ ਕੋਚ ਅੰਤਰਰਾਸ਼ਟਰੀ ਕੋਚ ਰਵੀ ਕੁਮਾਰ ਗੁਰਦਾਸਪੁਰ, ਹਰਦੀਪ ਸਿੰਘ ਅੰਮ੍ਰਿਤਸਰ ਹੋਣਗੇ । ਜਦੋਂ ਕਿ ਟੀਮ ਮੈਨੇਜਰ ਦੀ ਜ਼ਿਮੇਵਾਰੀ ਜਗਮੋਹਣ ਸਿੰਘ ਕੈਂਥ ਹੁਸ਼ਿਆਰਪੁਰ ਨੂੰ ਦਿੱਤੀ ਗਈ ਹੈ। ਗੁਰਦਾਸਪੁਰ ਦੇ ਸਮੂਹ ਜੂਡੋ ਖੇਡ ਪ੍ਰੇਮੀਆਂ ਵੱਲੋਂ ਖਿਡਾਰੀਆਂ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਆਸ ਹੈ ਕਿ ਇਹ ਖਿਡਾਰੀ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8