22 ਜੁਲਾਈ ਨੂੰ ਲੈ ਕੇ ਪੰਜਾਬ ''ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...

Saturday, Jul 18, 2026 - 01:25 PM (IST)

22 ਜੁਲਾਈ ਨੂੰ ਲੈ ਕੇ ਪੰਜਾਬ ''ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...

ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ 22 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਮੀਟਿੰਗ ਵਿਚ ਕਿਹਾ ਗਿਆ ਕਿ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ। ਲੁਧਿਆਣਾ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਟੋਲ ਪਲਾਜ਼ੇ ਲਾਡੋਵਾਲ, ਘੁਲਾਲ ਅਤੇ ਚੌਂਕੀਮਾਨ ਇਸ ਸੰਘਰਸ਼ ਦਾ ਮੁੱਖ ਕੇਂਦਰ ਹੋਣਗੇ, ਜਿੱਥੇ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ

ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ-ਪੱਖੀ ਨੀਤੀਆਂ ਦੇ ਵਿਰੋਧ ਵਿਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਵਿਰੋਧੀ ਬਿੱਲ ਲਿਆ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News