ਜੂਨ 1984 'ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ (ਤਸਵੀਰਾਂ)

06/02/2022 11:11:30 AM

ਅੰਮ੍ਰਿਤਸਰ (ਸਰਬਜੀਤ) - ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਫ਼ੌਜ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਇਹ ਜ਼ਖ਼ਮੀ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਪੰਜ ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। 

PunjabKesari

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਇਸ ਪਾਵਨ ਸਰੂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਮਾਨ ਇਸ ਪਾਵਨ ਸਰੂਪ 'ਚ ਦੱਖਣੀ ਬਾਹੀ ਰਾਹੀਂ ਗੋਲੀ ਲੱਗੀ ਸੀ। ਉਨ੍ਹਾਂ ਸੰਗਤਾਂ ਨੂੰ ਮਸ਼ੀਨਗੰਨ ਦੀ ਉਸ ਗੋਲੀ ਦਾ ਸਿੱਕਾ ਵੀ ਦਿਖਾਇਆ, ਜੋ ਪਾਵਨ ਸਰੂਪ 'ਚ ਲੱਗਾ ਸੀ। ਉਨ੍ਹਾਂ ਦੱਸਿਆ ਕਿ ਸੰਗਤਾਂ 2 ਜੂਨ ਤੋਂ 5 ਜੂਨ ਤੱਕ ਸਵੇਰੇ 8 ਤੋਂ ਲੈ ਕੇ ਸ਼ਾਮੀਂ 7 ਵਜੇ ਤੱਕ ਇਨ੍ਹਾਂ ਸਰੂਪਾਂ ਦੇ ਦਰਸ਼ਨ ਕਰ ਸਕਦੀਆਂ ਹਨ।

PunjabKesari

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ  ਸਾਹਿਬ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਨਿਸ਼ਾਨ ਸਿੰਘ, ਸਤਨਾਮ ਸਿੰਘ ਰਿਆੜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਅਤੇ ਸੰਗਤਾਂ ਵੀ ਮੌਜੂਦ ਸਨ।

PunjabKesari

PunjabKesari

PunjabKesari

 


rajwinder kaur

Content Editor

Related News