15 ਹਜ਼ਾਰ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਤੇ ਠੇਕੇਦਾਰ ਰੰਗੇ ਹੱਥੀਂ ਕਾਬੂ
Friday, Nov 28, 2025 - 08:44 PM (IST)
ਦਸੂਹਾ (ਝਾਵਰ/ਨਾਗਲਾ) - ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ’ਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ ਵਿਖੇ ਤਾਇਨਾਤ ਪੀ. ਐੱਸ. ਪੀ. ਸੀ. ਐੱਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਡੀ. ਐੱਸ. ਪੀ. ਹੁਸ਼ਿਆਰਪੁਰ ਵਿਜੀਲੈਂਸ ਮਨਦੀਪ ਸਿੰਘ ਨੇ ਦੱਸਿਆ ਕਿ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
