ਤੇਜ਼ ਰਫਤਾਰ ਬਸ ਦਾ ਕਹਿਰ, ਸੈਰ ਕਰ ਰਹੇ ਵਿਅਕਤੀ ਨੂੰ ਦਰੜਿਆ

Monday, Mar 04, 2019 - 11:53 AM (IST)

ਤੇਜ਼ ਰਫਤਾਰ ਬਸ ਦਾ ਕਹਿਰ, ਸੈਰ ਕਰ ਰਹੇ ਵਿਅਕਤੀ ਨੂੰ ਦਰੜਿਆ

ਅੰਮ੍ਰਿਤਸਰ : ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਪੱਤੀ ਸ਼ਾਬਾਜਪੁਰ 'ਚ ਸੋਮਵਾਰ ਸਵੇਰੇ 6.30 ਵਜੇ ਸੈਰ ਕਰਕੇ ਪਰਤ ਰਹੇ ਇਕ ਵਿਅਕਤੀ ਨੂੰ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬਸ ਇੰਨੀ ਜ਼ਿਆਦਾ ਤੇਜ਼ ਸੀ ਕਿ ਵਿਅਕਤੀ ਨੂੰ ਦਰੜਨ ਤੋਂ ਬਾਅਦ ਵੀ ਨਹੀਂ ਰੁਕੀ ਅਤੇ ਸੜਕ ਤੋਂ ਉਪਰ ਕੇ ਖੇਤਾਂ ਵਿਚ ਜਾ ਵੜੀ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਸ ਸੰਬੰਧੀ ਮ੍ਰਿਤਕ ਦੇ ਪੁੱਤਰ ਜੋਬਨ ਨੇ ਦੱਸਿਆ ਕਿ ਉਸ ਦੇ ਪਿਤਾ ਸੈਰ ਕਰਕੇ ਘਰ ਵਾਪਸ ਪਰਤ ਰਹੇ ਸਨ ਕਿ ਪਿੱਛੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਅਧਿਕਾਰੀ ਆਗਿਆਪਾਲ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। 


author

Gurminder Singh

Content Editor

Related News