ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...

Friday, Jul 24, 2026 - 11:02 AM (IST)

ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਇਲਾਕੇ ’ਚ ਵਿਆਹ ਦੇ ਸਿਰਫ 10 ਦਿਨਾਂ ਬਾਅਦ ਨਵ-ਵਿਆਹੁਤਾ ਦੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਵ-ਵਿਆਹੁਤਾ ਆਪਣੇ ਪਤੀ ਨਾਲ ਰੀਤੀ-ਰਿਵਾਜ ਅਨੁਸਾਰ ਫੇਰਾ ਪਾਉਣ ਲਈ ਪੇਕੇ ਘਰ ਆਈ ਹੋਈ ਸੀ। ਇਸ ਦੌਰਾਨ ਉਹ ਅਚਾਨਕ ਘਰੋਂ ਗਾਇਬ ਹੋ ਗਈ। ਜਾਂਚ ਦੌਰਾਨ ਪਰਿਵਾਰ ਨੂੰ ਪਤਾ ਲੱਗਾ ਕਿ ਇਲਾਕੇ ਦਾ ਇਕ ਨੌਜਵਾਨ ਵੀ ਉਸੇ ਸਮੇਂ ਤੋਂ ਲਾਪਤਾ ਹੈ, ਜਿਸ ਤੋਂ ਬਾਅਦ ਦੋਹਾਂ ਦੇ ਇਕੱਠੇ ਫ਼ਰਾਰ ਹੋਣ ਦਾ ਸ਼ੱਕ ਜਤਾਇਆ ਗਿਆ ਅਤੇ ਮਾਮਲਾ ਪੁਲਸ ਤੱਕ ਪਹੁੰਚ ਗਿਆ। ਜਾਣਕਾਰੀ ਅਨੁਸਾਰ ਮਾਛੀਵਾੜਾ ਇਲਾਕੇ ਦੀ ਕੁੜੀ ਦਾ ਕਰੀਬ 10 ਦਿਨ ਪਹਿਲਾਂ ਜ਼ਿਲ੍ਹਾ ਜਲੰਧਰ ਦੇ ਇਕ ਨੌਜਵਾਨ ਨਾਲ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪਰਿਵਾਰ ਨੇ ਧੂਮਧਾਮ ਨਾਲ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਤੇ ਕੁੜੀ ਨੂੰ ਸਹੁਰੇ ਘਰ ਵਿਦਾ ਕੀਤਾ। ਕੁੱਝ ਦਿਨਾਂ ਬਾਅਦ ਉਹ ਆਪਣੇ ਪਤੀ ਨਾਲ ਫੇਰਾ ਪਾਉਣ ਲਈ ਪੇਕੇ ਘਰ ਆਈ ਹੋਈ ਸੀ। ਬੁੱਧਵਾਰ ਸਵੇਰੇ ਨਵ-ਵਿਆਹੁਤਾ ਅਚਾਨਕ ਘਰੋਂ ਲਾਪਤਾ ਹੋ ਗਈ। ਪਰਿਵਾਰ ਵੱਲੋਂ ਉਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਕੋਈ ਸੁਰਾਗ ਨਹੀਂ ਲੱਗਾ। ਇਸ ਦੌਰਾਨ ਪਤਾ ਲੱਗਾ ਕਿ ਇਲਾਕੇ ਦਾ ਇਕ ਨੌਜਵਾਨ ਵੀ ਘਰੋਂ ਗਾਇਬ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ

ਪਰਿਵਾਰ ਦਾ ਦੋਸ਼ ਹੈ ਕਿ ਨਵ-ਵਿਆਹੁਤਾ ਉਸੇ ਨੌਜਵਾਨ ਨਾਲ ਫ਼ਰਾਰ ਹੋ ਗਈ ਹੈ। ਇਸ ਸਬੰਧੀ ਮਾਛੀਵਾੜਾ ਥਾਣੇ ’ਚ ਸ਼ਿਕਾਇਤ ਦਰਜ ਕਰਵਾ ਕੇ ਦੋਵਾਂ ਦੀ ਭਾਲ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਹਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਪਤਾ ਨਵ-ਵਿਆਹੁਤਾ ਅਤੇ ਨੌਜਵਾਨ ਦੀ ਭਾਲ ਲਈ ਯਤਨ ਜਾਰੀ ਹਨ। ਉਨ੍ਹਾਂ ਦੇ ਮਿਲਣ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News