ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਣ ਦਾ ਅਨੋਖਾ ਤਰੀਕਾ, ਨੌਜਵਾਨ ਨੇ ਬਿਸਤ ਦੋਆਬ ਨਹਿਰ ''ਚ ਸੁੱਟੀ ''ਕਾਲੀ ਥਾਰ''

Monday, Sep 04, 2023 - 07:03 PM (IST)

ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਣ ਦਾ ਅਨੋਖਾ ਤਰੀਕਾ, ਨੌਜਵਾਨ ਨੇ ਬਿਸਤ ਦੋਆਬ ਨਹਿਰ ''ਚ ਸੁੱਟੀ ''ਕਾਲੀ ਥਾਰ''

ਜਲੰਧਰ (ਵੈੱਬ ਡੈਸਕ)- ਜਲੰਧਰ ਦੀ ਬਸਤੀ ਬਾਵਾ ਖੇਲ ਵਿਖੇ ਉਸ ਸਮੇਂ ਲੋਕ ਅਤੇ ਪੁਲਸ ਨੂੰ ਭਾਜੜਾਂ ਪੈ ਗਈਆਂ ਜਦੋਂ ਇਥੇ ਨਹਿਰ ਵਿਚੋਂ ਸਿੱਧੂ ਮੂਸੇਵਾਲਾ ਦੀ ਥਾਰ ਵਰਗੀ ਥਾਰ ਬਰਾਮਦ ਕੀਤੀ ਗਈ। ਦਰਅਸਲ ਇਕ ਨੌਜਵਾਨ ਨੇ ਆਪਣੀ ਕਾਲੇ ਰੰਗ ਦੀ ਥਾਰ ਇਥੇ ਲਿਆ ਕੇ ਨਹਿਰ ਵਿਚ ਸੁੱਟ ਦਿੱਤੀ। ਜਿਵੇਂ ਹੀ ਨੌਜਵਾਨ ਨੇ ਅਜਿਹਾ ਕਦਮ ਚੁੱਕਿਆ ਤਾਂ ਉਥੇ ਮੌਜੂਦ ਲੋਕਾਂ ਦੇ ਹੋਸ਼ ਉੱਡ ਗਏ। 

PunjabKesari

ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਸਿੱਧੂ ਮੂਸੇਵਾਲਾ ਦਾ ਇਨਸਾਫ਼ ਚਾਹੁੰਦਾ ਹੈ। ਇਸੇ ਕਰਕੇ ਉਸ ਨੇ ਅਨੋਖਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਲੱਖਾਂ ਦੀ ਥਾਰ ਲਿਆ ਕੇ ਨਹਿਰ ਵਿਚ ਸੁੱਟ ਦਿੱਤੀ। ਇਥੇ ਦੱਸ ਦਈਏ ਕਿ ਉਕਤ ਨੌਜਵਾਨ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਜਿਹੜੇ ਕਾਤਲਾਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਦਰਿਆ 'ਚੋਂ ਮਿਲੀ ਜਸ਼ਨਬੀਰ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਿਤਾ, ਕਿਹਾ-ਨਹੀਂ ਕਰਾਂਗੇ ਸਸਕਾਰ, ਰੱਖੀ ਇਹ ਮੰਗ

 

PunjabKesari

ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਉਕਤ ਨੌਜਵਾਨ ਵੱਲੋਂ ਵਿਰੋਧ ਦਾ ਵੱਖਰਾ ਤਰੀਕਾ ਅਪਣਾਇਆ ਗਿਆ ਹੈ, ਨੌਜਵਾਨ ਨੇ ਸਿੱਧੂ ਮੂਸੇਵਾਲਾ ਦੀ ਥਾਰ ਵਰਗੀ ਕਾਲੀ ਥਾਰ ਲਿਆ ਕੇ ਇਥੇ ਨਹਿਰ ਵਿਚ ਸੁੱਟ ਦਿੱਤੀ। ਪਹਿਲਾਂ ਤਾਂ ਲੋਕਾਂ ਨੂੰ ਇਹ ਸਮਝ ਹੀ ਨਹੀਂ ਆਇਆ ਕਿ ਇਹ ਕੋਈ ਹਾਦਸਾ ਸੀ ਜਾਂ ਫਿਰ ਨੌਜਵਾਨ ਵੱਲੋਂ ਅਜਿਹਾ ਕਿਉਂ ਕੀਤਾ ਗਿਆ।  ਜਦੋਂ ਪਤਾ ਲੱਗਾ ਤਾਂ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ਉਤੇ ਪਹੁੰਚੀ ਪੁਲਸ ਅਤੇ ਲੋਕਾਂ ਵੱਲੋਂ ਤੁਰੰਤ ਉਸ ਦੀ ਥਾਰ ਨੂੰ ਬਾਹਰ ਕੱਢਿਆ ਗਿਆ ਪਰ ਸਿੱਧੂ ਮੂਸੇਵਾਲਾ ਦਾ ਇਨਸਾਫ਼ ਅਜੇ ਵੀ ਇਸ ਨੌਜਵਾਨ ਵੱਲੋਂ ਪੁਲਸ ਕੋਲੋਂ ਮੰਗਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ 7 ਸਾਲਾ ਬੱਚੇ ਨੂੰ 100 ਮੀਟਰ ਤੱਕ ਘੜੀਸਦੀ ਲੈ ਗਈ 'ਥਾਰ', ਪਿਓ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

PunjabKesari

PunjabKesari

ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News