ਜਸਟਿਸ ਝਾਅ ਨੇ ਸੰਭਾਲਿਆ ਪੰਜਾਬ-ਹਰਿਆਣਾ ਹਾਈਕੋਰਟ ਦੇ ਸੀ. ਜੇ. ਦਾ ਅਹੁਦਾ
Sunday, Oct 06, 2019 - 06:33 PM (IST)

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬੀ. ਪੀ. ਸਿੰਘ ਬਦਨੌਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਅੱਜ ਅਹੁਦੇ ਅਤੇ ਗੋਪਨੀਅਤਾ ਦੀ ਸਹੁੰ ਚੁਕਾਈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਜਸਟਿਸ ਝਾਅ ਮੁੱਧ ਪ੍ਰਦੇਸ਼ ਹਾਈਕੋਰਟ ਵਿਚ ਐਕਟਿੰਗ ਚੀਫ ਜਸਟਿਸ ਦੇ ਅਹੁਦੇ 'ਤੇ ਤਾਇਨਾਤ ਸਨ। ਸੁਪਰੀਮ ਕੋਰਟ ਕੋਲੇਜੀਅਮ ਵਲੋਂ ਜਸਟਿਸ ਝਾਅ ਦੀ ਨਿਯੁਕਤੀ ਦੀ ਸਿਫਾਰਿਸ਼ ਤੋਂ ਬਾਅਦ ਰਾਸ਼ਟਰਪਤੀ ਨੇ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ।
14 ਅਕਤੂਬਰ 1961 'ਚ ਜਨਮੇ ਝਾਅ ਨੇ ਸਾਲ 1986 ਵਿਚ ਮੱਧ ਪ੍ਰਦੇਸ਼ ਹਾਈਕੋਰਟ ਤੋਂ ਵਕਾਲਤ ਸ਼ੁਰੂ ਕੀਤੀ। 2 ਫਰਵਰੀ 2007 ਨੂੰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈਕੋਰਟ ਦੇ ਸਥਾਈ ਜੱਜ ਦੇ ਤੌਰ 'ਤੇ ਨਿਯੁਕਤੀ ਮਿਲੀ ਸੀ।