5 ਮਾਰਚ ਨੂੰ ਪਿੰਡ ਕਾਉਂਕੇ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਕੱਢਿਆ ਜਾਵੇਗਾ ਇਨਸਾਫ਼ ਮਾਰਚ

Sunday, Feb 11, 2024 - 10:50 AM (IST)

5 ਮਾਰਚ ਨੂੰ ਪਿੰਡ ਕਾਉਂਕੇ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਕੱਢਿਆ ਜਾਵੇਗਾ ਇਨਸਾਫ਼ ਮਾਰਚ

ਜਲੰਧਰ (ਰਾਜੂ ਅਰੋੜਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇ. ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਦੇ ਮਾਮਲੇ ਵਿਚ ਇਨਸਾਫ਼ ਲੈਣ ਲਈ ਆਰੰਭੀ ਮੁਹਿੰਮ ਤਹਿਤ ਪੰਥਕ ਜਥੇਬੰਦੀਆਂ ਵੱਲੋਂ ਬੀਤੇ ਦਿਨ ਜਲੰਧਰ-ਨਕੋਦਰ ਰੋਡ ’ਤੇ ਸਥਿਤ ਰਾਇਲ ਰਿਜ਼ਾਰਟ ਪਿੰਡ ਤਾਜਪੁਰ, ਨੇੜੇ ਵੰਡਰਲੈਂਡ ਵਿਖੇ ਇਕ ਭਾਰੀ ਪੰਥਕ ਇਕੱਠ ਕੀਤਾ ਗਿਆ, ਜਿਸ ਵਿਚ ਕਿਸਾਨ ਜਥੇਬੰਦੀਆਂ, ਸਿੱਖ ਫੈੱਡਰੇਸ਼ਨਾਂ, ਸੰਤਾਂ-ਮਹਾਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਿੱਖ ਸੰਪ੍ਰਦਾਵਾਂ, ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ, ਸਿਆਸੀ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਏ।

ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਦੱਸਿਆ ਕਿ ਪੰਥਕ ਇਕੱਠ ਵਿਚ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ, ਜਿਨ੍ਹਾਂ ਵਿਚੋਂ ਇਕ ਮਤੇ ਵਿਚ ਫ਼ੈਸਲਾ ਕੀਤਾ ਗਿਆ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿਚ ਇਨਸਾਫ਼ ਲੈਣ ਲਈ 5 ਮਾਰਚ ਨੂੰ ਪਿੰਡ ਕਾਉਂਕੇ ਤੋਂ ਇਕ ਇਨਸਾਫ਼ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਕੱਢਿਆ ਜਾਵੇਗਾ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਪੰਥ ਰਤਨ ਅਤੇ ਫਖਰ-ਏ-ਕੌਮ ਐਵਾਰਡ ਵਾਪਸ ਲੈਣ ਲਈ ਇਕ ਮੈਮੋਰੰਡਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਰਤਨ ਅਤੇ ਫਖਰ-ਏ-ਕੌਮ ਐਵਾਰਡ ਪ੍ਰਕਾਸ਼ ਸਿੰੰਘ ਤੋਂ ਵਾਪਸ ਲੈ ਕੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਸੰਪਰਦਾਵਾਂ, ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੀ ਆਵਾਜ਼ ਬੁਲੰਦ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੱਡੇ ਪੱਧਰ ’ਤੇ ਮੰਗ-ਪੱਤਰ ਭੇਜਣੇ ਚਾਹੀਦੇ ਹਨ। ਉਨ੍ਹਾਂ ਸ਼੍ਰੀਨਗਰ ਵਿਖੇ ਦੋ ਸਿੱਖ ਨੌਜਵਾਨਾਂ ਨੂੰ ਕਤਲ ਕੀਤੇ ਜਾਣ ਦੀ ਸਖਤ ਨਿੰਦਾ ਕੀਤੀ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਕੰਮ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ

ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਰਿਆਦਾ ਅਤੇ ਪ੍ਰਬੰਧ ਵਿਚ ਉੱÎਥੋਂ ਦੀ ਸਰਕਾਰ ਵੱਲੋਂ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੀ ਨਿੰਦਾ ਕਰਦਿਆਂ ਸਿੱਖ ਵਿਰੋਧੀ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਨਵੇਂ ਬਣਾਏ ਗਏ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਅਤੇ ਭਾਈ ਕਾਉਂਕੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਜੋ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਭਾਰਤ ਭਰ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ।

ਇਸ ਮੌਕੇ ਮਾਤਾ ਗੁਰਮੇਲ ਕੌਰ ਧਰਮਪਤਨੀ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ, ਸੇਵਾ ਸਿੰਘ ਰਾਮਪੁਰ ਖੇੜਾ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਨੂੰ ਪੰਥਕ ਸ਼ਖਸੀਅਤਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਭਾਈ ਮਨਜੀਤ ਿਸੰਘ ਭੋਮਾ ਪ੍ਰਧਾਨ ਪੰਜਾਬ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਵੱਲੋਂ ਨਿਭਾਈ ਗਈ। ਪੰਥਕ ਇਕੱਠ ਵਿਚ ਬਾਬਾ ਬਲਜੀਤ ਿਸੰਘ ਦਾਦੂਵਾਲ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਮੋਹਕਮ ਿਸੰਘ ਬੁਲਾਰਾ ਦਮਦਮੀ ਟਕਸਾਲ, ਗੁਰਦੀਪ ਸਿੰਘ ਬਠਿੰਡਾ, ਕਰਨੈਲ ਿਸੰਘ ਪੰਜੋਲੀ, ਜਥੇ. ਹਰਬੰਸ ਸਿੰਘ ਮੰਝਪੁਰ, ਬੀਬੀ ਹਰਜੀਤ ਕੌਰ ਬਟਾਲਾ ਕਿਸਾਨ ਆਗੂ, ਬਾਬਾ ਬਲਬੀਰ ਿਸੰਘ ਬੁੱਢਾ ਦਲ ਦਾ ਨੁਮਾਇੰਦਾ, ਭਰਪੂਰ ਸਿੰਘ ਧਾਂਦਰਾ ਤੇ ਤਜਿੰਦਰ ਸਿੰਘ ਪੰਨੂ (ਨੁਮਾਇੰਦੇ ਸ਼੍ਰੋਮਣੀ ਅਕਾਲੀ ਦਲ 1920), ਗੁਰਿੰਦਰ ਸਿੰਘ ਬਾਜਵਾ ਬਟਾਲਾ ਆਦਿ ਸਮੇਤ ਵੱਖ-ਵੱਖ ਸੰਪਰਦਾਵਾਂ ਤੇ ਜਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News