ਵਿਧਾਨ ਸਭਾ ਦੀ ਕਮੇਟੀ ਵਲੋਂ ਸੁਖਬੀਰ ਬਾਦਲ ਦੋਸ਼ੀ ਕਰਾਰ!

Saturday, Dec 15, 2018 - 06:56 PM (IST)

ਵਿਧਾਨ ਸਭਾ ਦੀ ਕਮੇਟੀ ਵਲੋਂ ਸੁਖਬੀਰ ਬਾਦਲ ਦੋਸ਼ੀ ਕਰਾਰ!

ਚੰਡੀਗੜ੍ਹ : ਸੁਖਬੀਰ ਬਾਦਲ ਵਲੋਂ ਸਾਬਕਾ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ 'ਤੇ ਲਗਾਏ ਗਏ ਦੋਸ਼ਾਂ ਨੂੰ ਵਿਧਾਨ ਸਭਾ ਦੀ ਕਮੇਟੀ ਨੇ ਨਿਰ-ਆਧਾਰ ਕਰਾਰ ਦਿੱਤਾ ਹੈ। ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਵਿਧਾਨ ਸਭਾ ਦੀ ਕਮੇਟੀ ਨੇ ਇਸ ਮਾਮਲੇ 'ਚ ਸੁਖਬੀਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। 
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਪ੍ਰ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਸ਼ਮੂਲੀਅਤ ਦੇ ਕਥਿਤ ਦੋਸ਼ ਲਗਾਏ ਸਨ। ਸੁਖਬੀਰ ਬਾਦਲ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਬਕਾਇਦਾ ਦਾਦੂਵਾਲ ਦੀ ਮੋਬਾਇਲ ਟਾਵਰ ਲੋਕੇਸ਼ਨ ਦਾ ਹਵਾਲਾ ਦੇ ਕੇ ਇਹ ਦੋਸ਼ ਲਗਾਏ ਸਨ। ਇਸ ਦੌਰਾਨ ਸੁਖਬੀਰ ਨੇ ਮੁੱਲਾਂਪੁਰ ਨੇੜੇ ਇਕ ਫਾਰਮ ਹਾਊਸ ਵਿਚ ਵੀ ਉਕਤ ਆਗੂਆਂ ਦੀ ਮੀਟਿੰਗ ਦੀ ਗੱਲ ਆਖੀ ਸੀ।


author

Gurminder Singh

Content Editor

Related News