ਬੇਅਦਬੀ ਮਾਮਲਿਆਂ ''ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Friday, Dec 21, 2018 - 07:25 PM (IST)

ਬੇਅਦਬੀ ਮਾਮਲਿਆਂ ''ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਚੁੱਕੇ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਮਾਨਤਾ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਖਾਰਜ ਕਰਨ ਲਈ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਹੋਰਾਂ ਦੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਹਾਈਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। 
ਪਟੀਸ਼ਨਰਾਂ ਨੇ ਕਿਹਾ ਸੀ ਕਿ ਕਮਿਸ਼ਨ ਨੇ ਸਰਕਾਰ ਕੋਲ ਸਿੱਧੇ ਤੌਰ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਅਜਿਹੀ ਸਿਫ਼ਾਰਸ਼ ਨਹੀਂ ਕੀਤੀ ਜਾ ਸਕਦੀ, ਇਸ ਲਈ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰਿਪੋਰਟ ਦੇ ਆਧਾਰ 'ਤੇ ਪਟੀਸ਼ਨਰਾਂ ਵਿਰੁੱਧ ਦਰਜ ਐੱਫ. ਆਈ. ਆਰ 'ਤੇ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਪਟੀਸ਼ਨਰਾਂ ਨੇ ਇਹ ਵੀ ਕਿਹਾ ਸੀ ਕਿ ਇਕ ਕਮਿਸ਼ਨ ਬਣ ਚੁੱਕਾ ਹੋਵੇ ਤਾਂ ਦੂਜਾ ਕਮਿਸ਼ਨ ਨਹੀਂ ਬਣਾਇਆ ਜਾ ਸਕਦਾ।


author

Gurminder Singh

Content Editor

Related News