ਕਾਂਗਰਸ ਖਿਲਾਫ਼ ਸੜਕਾਂ 'ਤੇ ਅਕਾਲੀ, ਸੂਬੇ ਭਰ 'ਚ ਧਰਨੇ ਪ੍ਰਦਰਸ਼ਨ (ਵੀਡੀਓ)

Saturday, Sep 01, 2018 - 06:40 PM (IST)

ਲੁਧਿਆਣਾ : ਬੇਅਦਬੀ ਮਾਮਲਿਆਂ 'ਚ ਵਿਧਾਨ ਸਭਾ 'ਚ ਪੇਸ਼ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਬਾਦਲਾਂ ਦਾ ਨਾਂ ਆਉਣ ਤੋਂ ਬੌਖਲਾਏ ਅਕਾਲੀਆਂ ਨੇ ਕਾਂਗਰਸ 'ਤੇ ਧਾਵਾ ਬੋਲ ਦਿੱਤਾ ਹੈ। ਸ਼ਨੀਵਾਰ ਨੂੰ ਸੂਬੇ ਭਰ 'ਚ ਅਕਾਲੀਆਂ ਵੱਲੋਂ ਕਾਂਗਰਸ ਸਰਕਾਰ ਦੇ ਪੁਤਲੇ ਫੂਕੇ ਗਏ।

PunjabKesari
ਅਕਾਲੀਆਂ ਵਲੋਂ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਬਠਿੰਡਾ ਤੇ ਮਾਨਸਾ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਸਟਿਸ ਰਣਜੀਤ ਸਿੰਘ ਦੇ ਨਾਲ-ਨਾਲ ਕਈ ਹੋਰ ਆਗੂਆਂ ਦੇ ਵੀ ਪੁਤਲੇ ਫੂਕੇ ਗਏ। ਅਕਾਲੀਆਂ ਦਾ ਕਹਿਣਾ ਹੈ ਕਿ ਕਾਂਗਰਸ ਵਲੋਂ ਝੂਠੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਦੀ ਪਾਰਟੀ ਦੇ ਅਕਸ ਨੂੰ ਖਰਾਬ ਕਰਨਾ ਚਾਹੁੰਦੀ ਹੈ।

PunjabKesari

ਇਕ ਪਾਸੇ ਜਿਥੇ ਅਕਾਲੀਆਂ ਨੇ ਕਾਂਗਰਸੀਆਂ ਖਿਲਾਫ਼ ਆਪਣਾ ਗੁੱਸਾ ਕੱਢਿਆ, ਉਧ੍ਰ ਦੂਜੇ ਪਾਸੇ ਹੁਸ਼ਿਆਰਪੁਰ ਅਤੇ ਧੂਰੀ ਵਿਖੇ ਆਮ ਆਦਮੀ ਪਾਰਟੀ ਨੇ ਅਕਾਲੀਆਂ ਦਾ ਡੱਟ ਕੇ ਵਿਰੋਧ ਕੀਤਾ। ਅਕਾਲੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਵਰਕਰਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹਮਾਇਤ ਕੀਤੀ ਅਤੇ ਅਕਾਲੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। 

PunjabKesari

ਦੱਸਣਯੋਗ ਹੈ ਕਿ ਵਿਧਾਨ ਸਭਾ 'ਚ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ 600 ਪੰਨਿਆਂ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਸੂਬੇ 'ਚ ਸਿਆਸੀ ਬਵਾਲ ਮਚਿਆ ਹੈ। ਜਿੱਥੇ ਕਾਂਗਰਸੀ ਅਤੇ 'ਆਪ' ਵਿਧਾਇਕਾਂ ਵਲੋਂ ਬਾਦਲਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਵਲੋਂ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਾਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਹਿਮਾਇਤ ਕੀਤੀ ਗਈ ਸੀ।

PunjabKesari


Related News