ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀ ਗਈ ਪੇਸ਼: ਮਜੀਠੀਆ (ਵੀਡੀਓ)

09/05/2018 1:00:01 PM

ਅੰਮ੍ਰਿਤਸਰ(ਬਿਊਰੋ)— ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਹੈ ਕਿ ਕਾਂਗਰਸ ਨੇ ਲੋਕਾਂ ਨਾਲ ਨੌਕਰੀ ਦੇਣ ਦੇ ਝੂਠੇ ਵਾਅਦੇ ਕੀਤੇ ਸੀ, ਉਹ ਸਾਰੇ ਪੂਰੇ ਨਹੀਂ ਕੀਤੇ ਜਾ ਰਹੇ। ਇਸ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਲੋਕਾਂ ਦਾ ਧਿਆਨ ਭਟਕਾਉਣ ਲਈ ਪੇਸ਼ ਕੀਤੀ ਗਈ ਹੈ।

ਮਜੀਠੀਆ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਭਾਵੇਂ ਕਾਂਗਰਸ ਵੱਲੋਂ ਤਿਆਰ ਕੀਤਾ ਗਿਆ ਸੀ ਪਰ ਇਸ ਵਿਚ ਕਿਤੇ ਵੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਨਹੀਂ ਕੀਤਾ ਗਿਆ ਕਿ ਗੋਲੀ ਚਲਾਉਣ ਦੇ ਹੁਕਮ ਉਨ੍ਹਾਂ ਨੇ ਦਿੱਤੇ ਸਨ। ਇਸ ਤੋਂ ਇਲਾਵਾ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪਾਕਿਸਤਾਨੀ ਫੌਜ ਨੇ ਸਾਡੇ ਕਈ ਜਵਾਨ ਸ਼ਹੀਦ ਕੀਤੇ ਹਨ ਪਰ ਇਸ ਦੇ ਬਾਵਜੂਦ ਸਿੱਧੂ ਨੇ ਪਾਕਿਸਤਾਨੀ ਫੌਜ ਦੇ ਮੁਖੀ ਨਾਲ ਜੱਫੀ ਪਾਈ। ਇਸ ਦੇ ਲਈ ਸਿੱਧੂ ਨੂੰ ਪੰਜਾਬ ਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਜਦੋਂ ਮਜੀਠੀਆ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਦੇ ਵੱਡੇ ਲੀਡਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਇਸ ਗੱਲ ਨੂੰ ਅਣਗੋਲਿਆਂ ਕਰ ਦਿੱਤਾ। ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਬਾਰੇ ਮਜੀਠੀਆ ਨੇ ਕਿਹਾ ਕਿ ਜੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਪੂਰੀ ਇਮਾਨਦਾਰੀ ਨਾਲ ਹੋਈਆਂ ਤਾਂ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ।


Related News