ਜਸਟਿਸ ਤਜਿੰਦਰ ਸਿੰਘ ਨੇ 448 ਸ਼ਰਧਾਲੂਆਂ ਸਣੇ ਗੁ. ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

04/03/2022 9:55:07 AM

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ) - ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਗੁ.ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਤੇਜਿੰਦਰ ਸਿੰਘ ਤੇ ਨਿਤਨ ਅਗਰਵਾਲ ਨੇ 448 ਸ਼ਰਧਾਲੂਆਂ ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁ. ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰਕੇ ਵਾਪਸ ਪਰਤਨ ਉਪਰੰਤ ਨਿਤਿਨ ਅਗਰਵਾਲ, ਮੀਨੂੰ ਅਗਰਵਾਲ, ਨਿਰਮਲ ਸਿੰਘ ਬਾਜਵਾ, ਕਸ਼ਮੀਰ ਕੌਰ, ਅਜੈਪਾਲ ਬਾਜਵਾ, ਹਰਕੀਰਤ ਬਾਜਵਾ, ਗੁਣੀਵ ਕੌਰ, ਸੁਭਾਸ਼ ਚੰਦ ਸ਼ਰਮਾ, ਕਾਂਤਾ ਸ਼ਰਮਾ ਆਦਿ ਸ਼ਰਧਾਲੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਨੇ ਦੱਸਿਆ ਕਿ ਅੱਜ ਉਹ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਆਏ ਹਨ। ਉਨ੍ਹਾਂ ਨੂੰ ਜਿੱਥੇ ਡੇਰਾ ਬਾਬਾ ਨਾਨਕ ਕੌਰੀਡੋਰ ਵਿਖੇ ਪੁੱਜਣ ’ਤੇ ਬੀ. ਐੱਸ. ਐੱਫ. ਜਵਾਨਾਂ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਗਿਆ, ਉਥੇ ਪਾਕਿਸਤਾਨ ਪੁੱਜਣ ’ਤੇ ਪਾਕਿਸਤਾਨੀ ਅਧਿਕਾਰੀਆਂ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੀ ਸ਼ਰਧਾਲੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ


rajwinder kaur

Content Editor

Related News