ਇਨਸਾਫ ਹੋ ਕੇ ਹੀ ਰਹੇਗਾ, ਚਾਹੇ ਕੋਈ ਵੀ ਕੀਮਤ ਚੁਕਾਉਣੀ ਪਵੇ : ਸਿੱਧੂ
Thursday, May 13, 2021 - 12:19 AM (IST)
ਚੰਡੀਗੜ੍ਹ, (ਅਸ਼ਵਨੀ)– ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਵੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਇਨਸਾਫ ਤਾਂ ਹੋ ਕੇ ਹੀ ਰਹੇਗਾ, ਚਾਹੇ ਕੋਈ ਵੀ ਕੀਮਤ ਚੁਕਾਉਣੀ ਪਵੇ। ਸੋਸ਼ਲ ਮੀਡੀਆ ’ਤੇ ਸਿੱਧੂ ਨੇ ਲਿਖਿਆ ਕਿ ਕਿਸੇ ਰਾਜਨੇਤਾ ਦੀ ਸਭ ਤੋਂ ਵੱਡੀ ਪੂੰਜੀ ਉਸ ਦੇ ਕਿਰਦਾਰ ’ਤੇ ਲੋਕਾਂ ਦਾ ਭਰੋਸਾ ਹੁੰਦਾ ਹੈ। ਸਾਲ 2020 ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨ ਵਿਚ ਉਨ੍ਹਾਂ ਦਾ ਸਹਿਯੋਗ ਕਰਨ ਲਈ ਸਿੱਖ ਸੰਗਤ ਅਤੇ ਪੁਲਸ ਜ਼ੁਲਮ ਦੇ ਸ਼ਿਕਾਰ ਬੇਕਸੂਰ, ਬਰਗਾੜੀ ਤੋਂ ਚੱਲ ਕੇ ਉਨ੍ਹਾਂ ਦੇ ਘਰ ਪਹੁੰਚੇ ਸਨ। ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਦਾ ਵਿਸ਼ਵਾਸ਼ ਅਤੇ ਇਸ ਉਮੀਦ ਨੂੰ ਕਿਵੇਂ ਤੋੜ ਸਕਦੇ ਹਨ।
ਇਹ ਵੀ ਪੜ੍ਹੇ- ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਣ 197 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ
ਸਿੱਧੂ ਦੇ ਇਸ ਬਿਆਨ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਜਿਸ ਵਿਚ ਬਿੱਟੂ ਨੇ ਕਿਹਾ ਕਿ ਸਿੱਧੂ ਨੇ ਬੇਅਦਬੀ-ਗੋਲੀਕਾਂਡ ਦੇ ਮਾਮਲੇ ’ਤੇ ਨਹੀਂ ਸਗੋਂ ਉਦੋਂ ਤੋਂ ਵਿਰੋਧੀ ਤੇਵਰ ਅਖਤਿਆਰ ਕੀਤੇ ਹੋਏ ਹਨ, ਜਦੋਂ ਤੋਂ ਉਨ੍ਹਾਂ ਦਾ ਮੰਤਰਾਲਾ ਖੋਹਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦਾ ਇਹ ਬਿਆਨ ਉਸੇ ਦਾ ਪਲਟਵਾਰ ਹੈ, ਜਿਸ ਜ਼ਰੀਏ ਸਿੱਧੂ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ 2018 ਵਿਚ ਬਾਦਲ ਸਰਕਾਰ ਵਿਚ ਪੁਲਸ ਤਸ਼ਦੱਦ ਸਹਿਣ ਵਾਲਿਆਂ ਨਾਲ ਮੁਲਾਕਾਤ ਕੀਤੀ ਸੀ ਅਤੇ 2020 ਵਿਚ ਜ਼ੁਲਮ ਸਹਿਣ ਵਾਲੇ ਉਨ੍ਹਾਂ ਦੇ ਘਰ ਪਹੁੰਚੇ। ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ, ਜਿਸ ਵਿਚ ਸਿੱਧੂ ਨਾਲ ਮੁਲਾਕਾਤ ਕਰਨ ਵਾਲਿਆਂ ਨੇ ਇਹ ਕਿਹਾ ਕਿ ਸਿੱਧੂ ਨੇ ਬੇਅਦਬੀ-ਗੋਲੀਕਾਂਡ ਦੇ ਮਾਮਲੇ ਵਿਚ ਆਪਣੀ ਕੁਰਸੀ ਤਕ ਦੀ ਪ੍ਰਵਾਹ ਨਹੀਂ ਹੈ।