ਜਲੰਧਰ ਤੋਂ ''ਆਪ'' ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
Thursday, Apr 25, 2019 - 01:24 PM (IST)

ਜਲੰਧਰ (ਸੋਨੂੰ)— ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਪਾਰਟੀਆਂ ਵੱਲੋਂ ਉਤਾਰੇ ਗਏ ਉਮੀਦਵਾਰਾਂ ਨੇ ਆਪਣੇ-ਆਪਣੇ ਨਾਮਜ਼ਜਗੀ ਪੱਤਰ ਦਾਖਲ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਸੇ ਤਹਿਤ ਅੱਜ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਹਲਕਾ ਜਲੰਧਰ ਤੋਂ ਉਤਾਰੇ ਗਏ ਉਮੀਦਵਾਰ ਜਸਿਟਸ ਜ਼ੋਰਾ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਜਸਟਿਸ ਜ਼ੋਰਾ ਸਿੰਘ ਨੇ ਜ਼ਿਲਾ ਚੋਣ ਦਫਤਰ 'ਚ ਜਾ ਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਨਾਮਜ਼ਦਗੀ ਪੱਤਰ ਭਰ ਕੇ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ 'ਆਪ' ਆਗੂ ਰਮਨ ਅਰੋੜਾ ਵੀ ਮੌਜੂਦ ਸਨ।