ਬਹਿਬਲ ਕਲਾਂ ਕਾਂਡ : ਜਸਟਿਸ ਜ਼ੋਰਾ ਸਿੰਘ ਦੀ ਰਿਪੋਰਟ ਤੋਂ ਨਾਖੁਸ਼ ਪੀੜਤ ਪਰਿਵਾਰ ਬੋਲੇ, ''ਇਨਸਾਫ ਦੀ ਕੋਈ ਉਮੀਦ ਨਹੀਂ''

07/02/2016 12:42:29 PM

ਫਰੀਦਕੋਟ : ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੋਂ ਬਾਅਦ ਹੋਏ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਬਿਠਾਏ ਗਏ ਜਸਟਿਸ ਜ਼ੋਰਾ ਸਿੰਘ ਦੀ ਰਿਪੋਰਟ ਤੋਂ ਪੀੜਤ ਪਰਿਵਾਰ ਪੂਰੀ ਤਰ੍ਹਾਂ ਨਾਖੁਸ਼ ਹਨ। ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ ਇਸ ਰਿਪੋਰਟ ਨਾਲ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ ਹੈ। 
ਇਸ ਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਅਤੇ ਗੁਰਜੀਤ ਸਿੰਘ ਦੀ ਮਾਤਾ ਅਮਰਜੀਤ ਕੌਰ ਨੇ ਦੋਸ਼ ਲਾਇਆ ਹੈ ਕਿ ਇਸ ਕਾਂਡ ਦੀ ਜਾਂਚ ਦੌਰਾਨ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਸਹੀ ਤਰੀਕੇ ਨਾਲ ਉਨ੍ਹਾਂ ਦੀ ਗੱਲ ਹੀ ਨਹੀਂ ਸੁਣੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਪੀੜਤ ਪਰਿਵਾਰਾਂ ਲਈ 25-25 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਸਿਰਫ 10-10 ਲੱਖ ਰੁਪਿਆ ਹੀ ਮੁਆਵਜ਼ਾ ਦਿੱਤਾ ਗਿਆ ਹੈ। 
ਇਸ ਕਾਂਡ ਦੌਰਾਨ ਪੁਲਸ ਦੀਆਂ ਗੋਲੀਆਂ ਨਾਲ ਜ਼ਖਮੀ ਹੋਏ ਬੇਅੰਤ ਸਿੰਘ ਅਤੇ ਮੱਖਣ ਸਿੰਘ ਨੇ ਕਿਹਾ ਕਿ ਕਮਿਸ਼ਨ ਦੇ ਸਾਹਮਣੇ ਚਸ਼ਮਦੀਦਾਂ ਨੇ ਕਸੂਰਵਾਰ ਅਧਿਕਾਰੀਆਂ ਦੇ ਨਾਂ ਦਰਜ ਕਰਾਏ ਸਨ ਪਰ ਰਿਪੋਰਟ ''ਚ ਗੋਲੀਆਂ ਚਲਾਉਣ ਵਾਲੇ ਪੁਲਸ ਅਧਿਕਾਰੀਆਂ ਦਾ ਜ਼ਿਕਰ ਹੀ ਨਹੀਂ ਹੋਇਆ ਹੈ। ਇਸ ਲਈ ਪੀੜਤ ਪਰਿਵਾਰਾਂ ਨੇ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।


Babita Marhas

News Editor

Related News