ਅਕਾਲੀ ਦਲ ਸਮੇਂ ਬੇਅਦਬੀਆਂ ਦੀ ਜਾਂਚ ਕਰਨ ਵਾਲੇ ਜਸਟਿਸ ਜ਼ੋਰਾ ਸਿੰਘ ''ਆਪ'' ''ਚ ਸ਼ਾਮਲ
Monday, Dec 24, 2018 - 06:46 PM (IST)

ਨਵੀਂ ਦਿੱਲੀ\ਚੰਡੀਗੜ੍ਹ : ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਸਟਿਸ ਜ਼ੋਰਾ ਸਿੰਘ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਹੋਏ ਸਨ, ਜਿੱਥੇ ਸ਼ਾਮ ਚਾਰ ਵਜੇ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜ਼ੋਰਾ ਸਿੰਘ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜਨ ਲਿਆ।
ਦੱਸਣਯੋਗ ਹੈ ਕਿ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਨ੍ਹਾਂ ਦੀ ਰਿਪੋਰਟ 'ਤੇ ਤਤਕਾਲੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ।