ਫੁੱਟਬਾਲ ਤੇ ਕਬੱਡੀ ਖਿਡਾਰੀ ਦੀ ਲਾਸ਼ ਨਹਿਰ ''ਚੋਂ ਬਰਾਮਦ

Sunday, Aug 25, 2019 - 12:40 PM (IST)

ਫੁੱਟਬਾਲ ਤੇ ਕਬੱਡੀ ਖਿਡਾਰੀ ਦੀ ਲਾਸ਼ ਨਹਿਰ ''ਚੋਂ ਬਰਾਮਦ

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਬੋਦਲ ਦੇ ਇਕ ਵਿਅਕਤੀ ਕਰਮਜੀਤ ਸਿੰਘ ਪੁੱਤਰ ਨਿਰਮਲ ਸਿੰਘ ਦੀ ਲਾਸ਼ ਪੁਲਸ ਨੇ ਮੁਕੇਰੀਆਂ ਹਾਈਡਲ ਪ੍ਰਾਜੈਕਟ ਦੇ ਪਾਵਰ ਹਾਊਸ-5 'ਚੋਂ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਜੀਜੇ ਬਲਜਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਕੈਤਪੁਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਲੋੜੀਂਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਹ ਫੁੱਟਬਾਲ ਤੇ ਕਬੱਡੀ ਦਾ ਖਿਡਾਰੀ ਸੀ। ਮ੍ਰਿਤਕ ਦਾ ਮੋਟਰਸਾਈਕਲ ਵੀ ਨਹਿਰ ਦੇ ਕੋਲੋਂ ਪੁਲਸ ਨੇ ਬਰਾਮਦ ਕੀਤਾ ਹੈ।


author

shivani attri

Content Editor

Related News