ਸਤਨਾਮ ਖੱਟੜਾ ਤੋਂ ਬਾਅਦ ਹੁਣ ਇਸ ਪ੍ਰਸਿੱਧ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ

9/2/2020 5:59:28 PM

ਮੋਗਾ/ਜੈਤੋਂ (ਜਿੰਦਲ) : ਬਾਡੀ ਬਿਲਡਰ ਸਤਨਾਮ ਖੱਟੜਾ ਤੋਂ ਬਾਅਦ ਹੁਣ ਪ੍ਰਸਿੱਧ ਕਬੱਡੀ ਖਿਡਾਰੀ ਅਮਨਦੀਪ ਸਿੰਘ ਗੋਰਾ ਪੰਜਗਰਾਈ ਦੀ ਅਚਾਨਕ ਮੌਤ ਹੋ ਜਾਣ ਦਾ ਸਾਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਮੌਤ ਨਾਲ ਕਬੱਡੀ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਵਲੋਂ ਸਾਰੇ ਸਤਿਸੰਗ ਭਵਨਾਂ 'ਚ ਸੰਗਤ ਤੇ ਯਾਤਰੀਆਂ ਦੀ ਆਮਦ 'ਤੇ 31 ਦਸੰਬਰ ਤੱਕ ਰੋਕ

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸਨ। ਇਸ ਪਰੇਸ਼ਾਨੀ ਦੇ ਚੱਲਦੇ ਇਹ ਧਾਕੜ ਕਬੱਡੀ ਖਿਡਾਰੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਸ਼ ਘਰ ਦੇ ਹੀ ਨੇੜੇ ਇਕ ਬੰਦ ਪਏ ਪਟਰੋਲ ਪੰਪ ਦੇ ਕਮਰੇ 'ਚੋਂ ਮਿਲੀ ਸੀ। ਪਰ ਉਸ ਦੀ ਮੌਤ ਦਾ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲ ਸਕਿਆ। ਇਸ ਖਿਡਾਰੀ ਦੀ ਮੌਤ ਦੀ ਖਬਰ ਸੁਣਦੇ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਡੁੱਬ ਰਹੇ ਸਾਥੀਆਂ ਨੂੰ ਬਚਾਅ ਕੇ ਖ਼ੁਦ ਸ਼ਹੀਦੀ ਦਾ ਜਾਮ ਪੀ ਗਿਆ ਜ਼ੋਰਾਵਰ ਸਿੰਘ


Baljeet Kaur

Content Editor Baljeet Kaur