ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

Wednesday, Jul 05, 2023 - 05:18 PM (IST)

ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਅਮਰੀਕ)- ਮਸ਼ਹੂਰ ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਸਾਬਕਾ ਫ਼ੌਜੀ ਅਮਰੀਕ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਮਾਰੀ ਦੇ ਚੱਲਦਿਆਂ ਉਹ ਕਾਫ਼ੀ ਪਰੇਸ਼ਾਨ ਸਨ ਅਤੇ ਅੱਜ ਸਵੇਰੇ ਉਨ੍ਹਾਂ ਦੀ ਲਾਸ਼ ਪੱਖੇ ਨਾਲ ਲਟਕਦੀ ਪਾਈ ਗਈ। 

PunjabKesari
ਪਰਿਵਾਰਕ ਮੈਂਬਰਾਂ ਮੁਤਾਬਕ ਅਮਰੀਕ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਦੂਜੇ ਘਰ ਸੌਂਣ ਲਈ ਚਲੇ ਗਏ ਸਨ। ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦਰਵਾਜ਼ਾ ਖੋਲ੍ਹਣ ਲਈ ਆਵਾਜ਼ ਮਾਰੀ ਤਾਂ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਕੰਧ ਨੂੰ ਟੱਪ ਕੇ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਲਾਸ਼ ਪੱਖੇ ਨਾਲ ਲਟਕਦੀ ਪਾਈ ਗਈ। ਮੌਕੇ 'ਤੇ ਉਨ੍ਹਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਅਮਰੀਕ ਸਿੰਘ ਸ਼ੂਗਰ ਦੀ ਬੀਮਾਰੀ ਕਾਰਨ ਪਰੇਸ਼ਾਨ ਰਹਿੰਦੇ ਸਨ, ਜਿਸ ਦੇ ਚਲਦਿਆਂ ਉਨ੍ਹਾਂ ਨੇ ਖ਼ੁਦਕੁਸ਼ੀ ਵਰਗਾ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ-  ਪਹਿਲਾਂ NRI ਮੁੰਡੇ ਨਾਲ ਕੀਤੀ ਮੰਗਣੀ, ਫਿਰ ਖ਼ਰਚਾਏ 28 ਲੱਖ, ਜਦ ਖੁੱਲ੍ਹਿਆ ਕੁੜੀ ਦਾ ਭੇਤ ਤਾਂ ਰਹਿ ਗਏ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

shivani attri

Content Editor

Related News