ਵੱਡੀ ਵਾਰਦਾਤ ; ਕਬੱਡੀ ਖਿਡਾਰੀ ਦਾ ਗੋਲ਼ੀਆਂ ਮਾਰ ਕੇ ਕਰ'ਤਾ ਕਤਲ, ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Monday, Nov 25, 2024 - 05:49 AM (IST)
ਤਰਨਤਾਰਨ (ਰਮਨ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਮਸ਼ਹੂਰ ਖਿਡਾਰੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ, ਜਿਸ 'ਤੇ ਫਿਰੌਤੀਆਂ ਮੰਗਣ ਸਣੇ ਕਈ ਹੋਰ ਸੰਗੀਨ ਮਾਮਲੇ ਦਰਜ ਹਨ, ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਿੰਟਾਂ-ਸਕਿੰਟਾਂ 'ਚ ਉੱਜੜ ਗਿਆ ਪੂਰਾ ਪਰਿਵਾਰ, ਪਿਓ ਨੇ 5 ਮਹੀਨੇ ਦੀ ਨੰਨ੍ਹੀ ਜਾਨ ਸਣੇ ਦੁਨੀਆ ਨੂੰ ਕਿਹਾ ਅਲਵਿਦਾ
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦਾ ਕਰੀਬ 1 ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਇਸ ਵਾਰਦਾਤ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਲਈ ਪੁਲਸ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਦੋਂ ਵਾੜ ਹੀ ਖਾ ਜਾਏ ਖੇਤ..., ਚੋਰੀ ਦਾ ਅਜਿਹਾ ਤਰੀਕਾ ਕਿ ਵੱਡਿਆਂ-ਵੱਡਿਆਂ ਨੂੰ ਪੈ ਜਾਵੇ ਮਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e