DMC ਹਸਪਤਾਲ ਤੋਂ ਕਬੱਡੀ ਖਿਡਾਰੀ ਨੂੰ ਲੈ ਕੇ ਆਈ ਮਾੜੀ ਖ਼ਬਰ, ਹੋਇਆ ਸੀ ਭਿਆਨਕ ਹਾਦਸੇ ਦਾ ਸ਼ਿਕਾਰ
Saturday, Jun 24, 2023 - 02:34 PM (IST)

ਲੁਧਿਆਣਾ (ਸਹਿਗਲ) : ਕਬੱਡੀ ਜਗਤ ਲਈ ਮਾੜੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਕਬੱਡੀ ਖਿਡਾਰੀ ਦਲਬੀਰ ਸਿੰਘ ਉਰਫ਼ ਬੀਰੀ ਢੈਪਈ ਦੀ ਲੱਤ 'ਚ ਇਨਫੈਕਸ਼ਨ ਜ਼ਿਆਦਾ ਹੋਣ ਕਾਰਨ ਲੱਤ ਕੱਟਣੀ ਪਈ ਹੈ। ਬੀਰੀ ਢੈਪਈ ਇਸ ਸਮੇਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾ. ਪੰਕਜ ਮਹਿੰਦਰਾ ਨੇ ਦੱਸਿਆ ਕਿ ਬੀਰੀ ਦੀ ਲੱਤ 'ਤੇ ਸੱਟ ਨਸ ਉੱਪਰ ਲੱਗੀ ਸੀ, ਜਿਸ ਕਾਰਨ ਲੱਤ 'ਚ ਇਨਫੈਕਸ਼ਨ ਫੈਲ ਗਈ ਅਤੇ ਉਨ੍ਹਾਂ ਨੂੰ ਬੀਰੀ ਦੀ ਲੱਤ ਕੱਟਣੀ ਪਈ।
ਇਹ ਵੀ ਪੜ੍ਹੋ : ਵੱਟ ਕੱਢਵੀਂ ਗਰਮੀ ਝੱਲ ਰਹੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਮੌਸਮ ਨੂੰ ਲੈ ਕੇ Yellow Alert ਜਾਰੀ
ਖਿਡਾਰੀ ਦੇ ਪਰਿਵਾਰ ਦਾ ਕਹਿਣਾ ਹੈ ਕਿ 15 ਜੂਨ ਨੂੰ ਜਦੋਂ ਬੀਰੀ ਜੋਧਾਂ ਤੋਂ ਢੈਪਈ ਨੂੰ ਆ ਰਿਹਾ ਸੀ ਤਾਂ ਪੁਲ ਨੇੜੇ ਕੁੱਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਹ ਹੁਣ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ 'ਤੇ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਪਰਿਵਾਰ ਦਾ ਆਰਥਿਕ ਪੱਖੋਂ ਵੀ ਮਾੜਾ ਹਾਲ ਹੈ। ਬੀਰੀ ਦੇ ਦੋਸਤ ਮਨਪ੍ਰੀਤ ਸਿੰਘ ਮੰਨਾ ਦਾ ਕਹਿਣਾ ਹੈ ਕਿ ਉਸ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਡਾਕਟਰਾਂ ਦੇ ਮੁਤਾਬਕ ਇਲਾਜ ਲਈ 30 ਲੱਖ ਰੁਪਏ ਤੋਂ ਜ਼ਿਆਦਾ ਖ਼ਰਚਾ ਆਉਣ ਦੀ ਸੰਭਾਵਨਾ ਹੈ। ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਬੀਰੀ ਢੈਪਈ ਦਾ ਹਾਲ ਜਾਨਣ ਲਈ ਡੀ. ਐੱਮ. ਸੀ. ਹਸਪਤਾਲ ਪੁੱਜੇ ਸਨ ਅਤੇ ਉਨ੍ਹਾਂ ਨੇ ਬੀਰੀ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ