ਹੋਣਹਾਰ ਕਬੱਡੀ ਖਿਡਾਰਨ ਦੀ ਸੜਕ ਹਾਦਸੇ 'ਚ ਮੌਤ, 2 ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕਾ

Thursday, Dec 07, 2023 - 09:42 PM (IST)

ਹੋਣਹਾਰ ਕਬੱਡੀ ਖਿਡਾਰਨ ਦੀ ਸੜਕ ਹਾਦਸੇ 'ਚ ਮੌਤ, 2 ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕਾ

ਮੋਗਾ (ਕਸ਼ਿਸ਼) : ਪਿੰਡ ਮੰਗੇਵਾਲਾ ਤੋਂ ਆਪਣੇ ਸਹੁਰਾ ਸਾਹਿਬ ਨਾਲ ਕਬੱਡੀ ਟੂਰਨਾਮੈਂਟ 'ਚ ਭਾਗ ਲੈਣ ਜਾ ਰਹੀ 2 ਮਹੀਨਿਆਂ ਦੀ ਗਰਭਵਤੀ ਕਬੱਡੀ ਖਿਡਾਰਨ ਦੀ ਸਕੂਟੀ ਟੋਏ ਵਿੱਚ ਡਿੱਗਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਖਿਡਾਰਨ ਦੀ ਮੌਤ ਹੋ ਗਈ। ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਦਿਆਂ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਹੀਂ ਰਹੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜਦੀਵਾਲ, ਅੰਤਿਮ ਸੰਸਕਾਰ ਭਲਕੇ

ਇਸ ਸਬੰਧੀ ਜਾਣਕਾਰੀ ਦਿੰਦਿਆਂ 28 ਸਾਲਾ ਮ੍ਰਿਤਕਾ ਜਸਵੀਰ ਕੌਰ (ਰਿੰਕੂ ਭੈਣੀ ਬਾਹੀਆ) ਪਤਨੀ ਗੁਰਚਰਨ ਸਿੰਘ ਵਾਸੀ ਮੰਗੇਵਾਲਾ ਦੇ ਰਿਸ਼ਤੇਦਾਰ ਨਿਰਭੈ ਸਿੰਘ ਨੇ ਦੱਸਿਆ ਕਿ ਜਸਵੀਰ ਕੌਰ ਦਾ ਵਿਆਹ ਕਰੀਬ 2 ਸਾਲ ਪਹਿਲਾਂ ਮੰਗੇਵਾਲਾ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੇ ਪੁੱਤਰ ਰਣਜੀਤ ਸਿੰਘ ਨਾਲ ਹੋਇਆ ਸੀ। ਉਹ ਇਕ ਚੰਗੀ ਕਬੱਡੀ ਖਿਡਾਰਨ ਸੀ। ਜਸਵੀਰ ਕੌਰ ਨੇ ਪਿਛਲੇ ਸਾਲਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਵਰਲਡ ਕੱਪ ਜਿੱਤਣ 'ਚ ਵੀ ਆਪਣਾ ਯੋਗਦਾਨ ਪਾਇਆ ਸੀ।

ਇਹ ਵੀ ਪੜ੍ਹੋ : ਗਿਣਦੇ-ਗਿਣਦੇ ਮਸ਼ੀਨਾਂ ਵੀ ਹੋ ਗਈਆਂ ਖਰਾਬ, ਇਨਕਮ ਟੈਕਸ ਦੇ ਛਾਪੇ 'ਚ ਵੱਡੀ ਗਿਣਤੀ 'ਚ ਬਰਾਮਦ ਹੋਏ ਨੋਟ

ਜਸਵੀਰ ਕੌਰ ਆਪਣੇ ਸਹੁਰਾ ਸਾਹਿਬ ਰਣਜੀਤ ਸਿੰਘ ਨਾਲ ਬੁੱਧਵਾਰ ਨੂੰ ਪਿੰਡ ਤੋਂ ਆਪਣੇ ਸਕੂਟੀ 'ਤੇ ਤਲਵੰਡੀ ਭਾਈ 'ਚ ਹੋਣ ਵਾਲੇ ਕਬੱਡੀ ਟੂਰਨਾਮੈਂਟ 'ਚ ਭਾਗ ਲੈਣ ਜਾ ਰਹੀ ਸੀ ਕਿ ਰਸਤੇ ਵਿੱਚ ਮਿੱਟੀ ਨਾਲ ਲੱਦੀ ਟਰੈਕਟਰ-ਟਰਾਲੀ ਨੂੰ ਕਰਾਸ ਕਰਦਿਆਂ ਉਨ੍ਹਾਂ ਦੀ ਸਕੂਟੀ ਦਾ ਅਗਲਾ ਟਾਇਰ ਟੋਏ 'ਚ ਫਸ ਗਿਆ, ਜਿਸ ਕਾਰਨ ਜਸਵੀਰ ਕੌਰ ਸੜਕ 'ਤੇ ਡਿੱਗ ਪਈ ਅਤੇ ਟਰੈਕਟਰ-ਟਰਾਲੀ ਦੇ ਟਾਇਰਾਂ ਦੀ ਲਪੇਟ 'ਚ ਆ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਸਦਰ ਦੇ ਮਹਿਲਾ ਏਐੱਸਆਈ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News