ਉੱਘੇ ਕਬੱਡੀ ਖਿਡਾਰੀ ਦੀ ਚਿੱਟੇ ਕਾਰਣ ਮੌਤ
Saturday, May 20, 2023 - 06:12 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਖੋਖਰ ਦੇ ਨੌਜਵਾਨ ਕਬੱਡੀ ਖਿਡਾਰੀ ਹਰਭਜਨ (ਭਜਨਾ) (36) ਦੀ ਚਿੱਟੇ ਕਾਰਣ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਭਜਨ ਉਰਫ ਭਜਨਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਵਿਆਹਿਆ ਹੋਇਆ ਸੀ, ਜਿਸ ਦੇ 2 ਬੱਚੇ ਵੀ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਹਰਭਜਨ ਚਿੱਟੇ ਦਾ ਆਦੀ ਸੀ ਅਤੇ ਉਸਦੀ ਮੌਤ ਚਿੱਟੇ ਕਾਰਨ ਹੀ ਹੋਈ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
ਪਰਿਵਾਰਕ ਮੈਂਬਰ ਦੱਸਦੇ ਹਨ ਕਿ ਉਹ ਪਿੰਡ ਦੇ ਆਪਣੇ ਸਾਥੀਆਂ ਨਾਲ ਘਰੋਂ ਗਿਆ ਅਤੇ ਉਨ੍ਹਾਂ ਨੂੰ ਬਾਅਦ ਵਿਚ ਫੋਨ ਆਇਆ ਕਿ ਹਰਭਜਨ ਕੋਟਕਪੂਰਾ ਵਿਖੇ ਡਿੱਗਿਆ ਪਿਆ ਹੈ ਅਤੇ ਉਸਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ’ਚ ਸ਼ਰੇਆਮ ਚਿੱਟਾ ਵਿਕਦਾ ਹੈ। ਦੱਸ ਦੇਈਏ ਕਿ ਕਬੱਡੀ ਖਿਡਾਰੀ ਹਰਭਜਨ (ਭਜਨਾ) ਕੱਚਾ ਮੁਲਾਜ਼ਮ ਸੀ। ਉਸ ਦੇ 9 ਸਾਲ ਦਾ ਬੇਟਾ ਅਤੇ 8 ਸਾਲ ਦੀ ਬੇਟੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਜਿੱਥੇ ਗਮ ’ਚ ਡੁੱਬ ਗਿਆ ਹੈ, ਉਥੇ ਹੀ ਪਿੰਡ ’ਚ ਵੀ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਖੇਤ ’ਚ ਕੰਮ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਉਜਾੜਿਆ ਘਰ, ਵਿਆਹ ਤੋਂ ਪਹਿਲਾਂ ਉੱਠ ਗਈ ਅਰਥੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani