ਜਿੰਮ ਤੋਂ ਪਰਤ ਰਹੇ ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਹਾਦਸੇ ’ਚ ਮੌਤ
Saturday, Jul 08, 2023 - 06:19 PM (IST)

ਮੋਗਾ (ਕਸ਼ਿਸ਼) : ਮੋਗਾ ਦੇ ਪਿੰਡ ਰਾਮੂ ਵਾਲਾ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਦੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਬੀਤੀ ਰਾਤ ਆਪਣੇ ਚਾਚੇ ਦੇ ਲੜਕੇ ਨਾਲ ਜਿੰਮ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਆਪਣੇ ਪਿੰਡ ਨੂੰ ਪਰਤਦੇ ਸਮੇਂ ਲਾਲ ਸਿੰਘ ਰੋਡ ਮੋਗਾ ’ਤੇ ਇਕ ਬੋਲੈਰੋ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿਚ ਜਗਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਮਾਮੇ ਦਾ ਪੁੱਤਰ ਮਨਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਗਦੀਪ ਸਿੰਘ ਨੈਸ਼ਨਲ ਪੱਧਰ ਦਾ ਕਬੱਡੀ ਖਿਡਾਰੀ ਸੀ। ਜਗਦੀਪ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਕਬੱਡੀ ਜਗਤ ਵਿਚ ਆਪਣੀ ਪਛਾਣ ਬਣਾਈ ਅਤੇ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿਚ ਵੀ ਖੇਡਿਆ। ਜਗਦੀਪ ਕਬੱਡੀ ਖੇਡਣ ਲਈ ਬਾਹਰ ਜਾਣ ਦੀ ਤਿਆਰੀ ਵੀ ਕਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਆਈਲੈਟਸ ਅਤੇ ਇਮੀਗ੍ਰੇਸ਼ਨਾਂ ਸੈਂਟਰਾਂ ’ਤੇ ਪੁਲਸ ਦੀ ਵੱਡੇ ਪੱਧਰ ’ਤੇ ਛਾਪੇਮਾਰੀ, ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8