ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਵਲੋਂ ਸਾਥੀਆਂ ਨਾਲ ਮਿਲ ਕੇ ਪੰਜਾਬ ਪੁਲਸ ਦੇ ਹੌਲਦਾਰ ਦਾ ਕਤਲ

10/23/2023 6:39:16 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਪੰਜਾਬ ਪੁਲਸ ਦੇ ਹੌਲਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਹੌਲਦਾਰ ਦਰਸ਼ਨ ਸਿੰਘ ਤਫ਼ਤੀਸ਼ ਕਰਨ ਲਈ ਉੱਥੇ ਪੁੱਜੇ ਤਾਂ ਉਨ੍ਹਾਂ ਦੀ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਸਾਥੀਆਂ ਨਾਲ ਇਸ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਹੌਲਦਾਰ ਉਨ੍ਹਾਂ ਨੂੰ ਥਾਣੇ ਚੱਲਣ ਲਈ ਕਹਿ ਰਹੇ ਸਨ ਤਾਂ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਤਿੰਨ ਸਾਥੀਆਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਮੀਨ ’ਤੇ ਸੁੱਟ ਲਿਆ। 

ਇਹ ਵੀ ਪੜ੍ਹੋ : ਪੁਲਸ ਨੇ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ 10ਵੀਂ ਪਾਸ ਮਾਸਟਰ ਮਾਈਂਡ, ਅਸਲੀਅਤ ਜਾਣ ਨਹੀਂ ਹੋਵੇਗਾ ਯਕੀਨ

ਇਸ ਕੁੱਟਮਾਰ ਵਿਚ ਹੌਲਦਾਰ ਦਰਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਮੌਕੇ ’ਤੇ ਪੁੱਜ ਗਈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ। ਪੁਲਸ ਨੇ ਦੋਸ਼ੀਆਂ ਨੂੰ ਫੜਣ ਲਈ ਪਿੰਡ ਠੀਕਰੀਵਾਲ ਵਿਚ ਘੇਰਾ ਪਾਇਆ ਹੋਇਆ ਹੈ। ਇਸ ਸਬੰਧੀ ਜਦੋਂ ਥਾਣਾ ਸਿਟੀ ਵਨ ਦੇ ਇੰਚਾਰਜ ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਖੁਲਾਸਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੇ ਸੁਫ਼ਨੇ ਲੈ ਕੇ ਵਿਦੇਸ਼ ਗਏ ਮਲੋਟ ਦੇ ਨੌਜਵਾਨ ਨਾਲ ਤਿੰਨ ਦਿਨ ਬਾਅਦ ਵਾਪਰ ਗਿਆ ਭਾਣਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh