ਕਬੱਡੀ ਖਿਡਾਰੀ ਕਿੰਦਾ 'ਤੇ ਹਮਲੇ ਦੇ ਮਾਮਲੇ 'ਚ ਘਿਰਿਆ ਅਮਨਾ ਲੋਪੋ ਆਇਆ ਮੀਡੀਆ ਸਾਹਮਣੇ, ਕੀਤਾ ਸਰੰਡਰ

Thursday, Jun 22, 2023 - 12:44 PM (IST)

ਕਬੱਡੀ ਖਿਡਾਰੀ ਕਿੰਦਾ 'ਤੇ ਹਮਲੇ ਦੇ ਮਾਮਲੇ 'ਚ ਘਿਰਿਆ ਅਮਨਾ ਲੋਪੋ ਆਇਆ ਮੀਡੀਆ ਸਾਹਮਣੇ, ਕੀਤਾ ਸਰੰਡਰ

ਮੋਗਾ (ਗੋਪੀ) : ਮੋਗਾ ਦੇ ਬੱਧਣੀ ਕਲਾਂ 'ਚ ਬੀਤੀ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਇਸ ਹਮਲੇ ਮਗਰੋਂ ਕਿੰਦਾ ਨੇ ਲਾਈਵ ਹੋ ਕੇ ਕੁਮੈਂਟਰ ਅਮਨਾ ਲੋਪੋ 'ਤੇ ਦੋਸ਼ ਲਾਏ, ਜਿਸ ਤੋਂ ਬਾਅਦ ਹੁਣ ਅਮਨਾ ਲੋਪੋ ਵੀ ਮੀਡੀਆ ਸਾਹਮਣੇ ਆ ਗਿਆ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਸੁੱਤਾ ਪਿਆ ਸੀ ਤਾਂ ਉਸ ਨੂੰ ਫੋਨ 'ਤੇ ਪਤਾ ਸੀ ਕਿ ਕਬੱਡੀ ਖਿਡਾਰੀ ਆਪਣੀ ਮਾਂ ਦੇ ਜ਼ਖਮੀ ਹੋਣ ਦਾ ਦੋਸ਼ ਉਸ 'ਤੇ ਲਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ 'ਤੇ ਹਮਲਾ, ਪੁੱਤ ਸਾਹਮਣੇ ਮਾਂ 'ਤੇ ਵੀ ਚਲਾ ਦਿੱਤੀਆਂ ਗੋਲੀਆਂ (ਵੀਡੀਓ)

ਉਸ ਨੇ ਉਸੇ ਸਮੇਂ ਹੀ ਖ਼ੁਦ ਨੂੰ ਪੁਲਸ ਅੱਗੇ ਸਰੰਡਰ ਕਰ ਦਿੱਤਾ। ਅਮਨਾ ਲੋਪੋ ਦਾ ਕਹਿਣਾ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਇਸ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ : ਸਿਲੰਡਰਾਂ ਨਾਲ ਭਰੇ ਟੱਰਕ ਨੂੰ ਲੱਗੀ ਭਿਆਨਕ ਅੱਗ, ਮੌਕੇ ਦੀ ਵੀਡੀਓ ਦੇਖ ਰਹਿ ਜਾਵੋਗੇ ਹੈਰਾਨ

ਉਸ ਨੇ ਕਿਹਾ ਕਿ ਉਹ ਅਜਿਹਾ ਕੰਮ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ, ਜਿਸ ਤੋਂ ਬਾਅਦ ਉਹ ਪਿੰਡ ਦੀ ਪੰਚਾਇਤ ਨਾਲ ਥਾਣੇ ਪਹੁੰਚ ਗਿਆ। ਉਸ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਮੇਰਾ ਨਾਂ ਲੈ ਕੇ ਇਹ ਸਭ ਕਿਉਂ ਕੀਤਾ ਗਿਆ ਹੈ। ਅਮਨਾ ਲੋਪੋ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਜਦੋਂ ਵੀ ਉਸ ਨੂੰ ਪ੍ਰਸ਼ਾਸਨ ਸੱਦੇਗਾ, ਉਹ ਜਾਂਚ 'ਚ ਪੂਰੀ ਤਰ੍ਹਾਂ ਸ਼ਾਮਲ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News