ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋਇਆ ਝਗੜਾ, ਕਬੱਡੀ ਖਿਡਾਰੀ ’ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

08/22/2023 6:32:19 PM

ਗੁਰਦਾਸਪੁਰ- ਇਲਾਕੇ ਦੇ ਨਾਮੀ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਬੱਡੀ ਖਿਡਾਰੀ ਗੁਰਦੀਪ ਸਿੰਘ ਜਦੋਂ ਇੱਕ ਮਕੈਨਿਕ ਦੀ ਦੁਕਾਨ 'ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ, ਉਸ ਦੌਰਾਨ ਉਸ ਦੇ ਜਾਨਲੇਵਾ ਹਮਲਾ ਹੋਇਆ। ਜਾਣਕਾਰੀ ਮੁਤਾਬਕ ਹਮਲਾ ਦੋ ਭਰਾਵਾਂ ਵੱਲੋਂ ਕੀਤਾ ਗਿਆ ਹੈ। ਗੁਰਦੀਪ ਸਿੰਘ ਮੱਤਾ ਦੇ ਸਿਰ 'ਤੇ ਕੁਲਹਾੜੀ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਹਮਲਾ ਕਰਨ ਵਾਲਿਆਂ ਵਿਚੋਂ ਇੱਕ ਵਿਅਕਤੀ ਵੀ ਹਸਪਤਾਲ 'ਚ ਦਾਖ਼ਲ ਹੈ ਅਤੇ ਉਸ ਨੇ ਮੱਤਾ ਤੇ ਆਪਣੇ ਇਕ ਸਾਥੀ ਨਾਲ ਮਿਲ ਕੇ ਉਸ 'ਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਮਾਮਲਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਕਹਾ ਸੁਣੀ ਹੋ ਗਈ ਸੀ, ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕੇ ਗੱਲ ਨੂੰ ਰਫ਼ਾ-ਦਫ਼ਾ ਕਰ ਦਿੱਤਾ ਸੀ ਪਰ ਅਗਲੇ ਦਿਨ ਜਦੋਂ ਗੁਰਦੀਪ ਆਪਣੇ ਪਿੰਡ ਦੇ ਅੱਡੇ 'ਤੇ ਇੱਕ ਦੁਕਾਨ 'ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਧਿਰ ਵੱਲੋਂ ਉਸ ਉੱਤੇ ਤੇਜ਼ ਤਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਥੋਂ ਉਸਨੇ ਭੱਜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਇਸ ਦੌਰਾਨ ਮੌਕੇ 'ਤੇ ਮੌਜੂਦ ਦੁਕਾਨਦਾਰਾ ਅਤੇ ਜ਼ਖ਼ਮੀ ਗੁਰਦੀਪ ਸਿੰਘ ਮੱਤਾ ਨੇ ਦੱਸਿਆ ਕਿ ਉਹ ਮੋਟਰ ਸਾਈਕਲ ਠੀਕ ਕਰਵਾ ਰਿਹਾ ਸੀ, ਦੋਵੇਂ ਭਰਾਵਾਂ ਨੇ ਆ ਕੇ ਸਿੱਧਾ ਉਸ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਉਸ 'ਤੇ ਬੇਸਬਾਲਾਂ ਨਾਲ ਕਈ ਵਾਰ ਕੀਤੇ ਗਏ ਅਤੇ ਸਿਰ 'ਤੇ ਕੁਲਹਾੜੀ ਮਾਰੀ ਗਈ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਦੁਕਾਨਦਾਰਾਂ ਨੇ ਕਿਹਾ ਕਿ ਇਸ ਤਰ੍ਹਾਂ  ਕਬੱਡੀ ਖਿਡਾਰੀ 'ਤੇ ਹਮਲਾ ਕਰਨਾ ਬਹੁਤ ਹੀ ਮਾੜੀ ਗੱਲ ਹੈ। ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ 'ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ

ਉਥੇ ਹੀ ਜਦੋਂ ਹਸਪਤਾਲ 'ਚ ਦਾਖ਼ਲ ਦੂਜੀ ਧਿਰ ਦੇ ਨੌਜਵਾਨ ਬਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ  ਗੁਰਦੀਪ ਸਿੰਘ ਵਲੋਂ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਰਾਤ ਨੌ ਵਜੇ ਦੇ ਕਰੀਬ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਉੱਥੇ ਜਦੋਂ ਦੂਜੇ ਥਾਣਾ ਕਾਦੀਆਂ ਦੇ ਡੀਐੱਸਪੀ ਰਾਕੇਸ਼ ਕੱਕੜ ਨੇ ਦੱਸਿਆ ਕੀ ਗੁਰਦੀਪ ਸਿੰਘ ਮੱਤਾ ਕਬੱਡੀ ਖਿਲਾੜੀ 'ਤੇ ਹਮਲਾ ਹੋਇਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ । ਦੋਸ਼ੀਆਂ ਖ਼ਿਲਾਫ਼  ਬਣਦੀ ਕਾਰਵਾਈ ਕੀਤੀ ਜਾਵੇਗੀ। ਕਬੱਡੀ ਖਿਲਾੜੀ 'ਤੇ ਲਗਾਤਾਰ ਹੋ ਰਹੇ ਹਮਲਿਆਂ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਨਿੱਜੀ ਰੰਜ਼ਿਸ਼ ਦਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan