ਕਬੱਡੀ ’ਚ ਵੱਡਾ ਨਾਮਣਾ ਖੱਟਣ ਵਾਲੇ ਚੋਟੀ ਦੇ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ’ਚ ਮੌਤ
Monday, Jan 16, 2023 - 06:31 PM (IST)
ਮੋਗਾ/ਨਿਹਾਲ ਸਿੰਘ ਵਾਲਾ (ਗੋਪੀ ਰਾਊਕੇ) : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। ਪਿੰਡ ਪੱਤੋ ਹੀਰਾ ਤੋਂ ਮਿਲੀ ਜਾਣਕਾਰੀ ਮੁਤਾਬਕ 28 ਵਰ੍ਹਿਆਂ ਦਾ ਅਮਰਪ੍ਰੀਤ ਸਿੰਘ ਦਸੰਬਰ ਮਹੀਨੇ ਵਿਚ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ ਅਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਅਮਰੀ ਕਬੱਡੀ ਦੇ ਚੋਟੀ ਦੇ ਰੇਡਰਾਂ ਵਿਚ ਆਉਂਦਾ ਸੀ।
ਇਹ ਵੀ ਪੜ੍ਹੋ : ਅਮਰੀਕਾ ਜਾਣ ਲਈ ਮੁੰਡੇ ਨੇ ਏਜੰਟ ਨੂੰ ਦਿੱਤੇ 20 ਲੱਖ ਰੁਪਏ, ਫਿਰ ਜੱਗੋਂ ਤੇਰਵੀਂ ਹੋਈ ਘਟਨਾ ਨੇ ਉਡਾਏ ਹੋਸ਼
ਜਿਵੇਂ ਹੀ ਅਮਰਪ੍ਰੀਤ ਅਮਰੀ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਪਰਿਵਾਰ ਸਮੇਤ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿਚ ਵੱਡਾ ਨਾਮਣਾ ਖੱਟਣ ਵਾਲੇ ਅਮਰੀ ਦੀ ਮੌਤ ਨਾਲ ਜਿੱਥੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਨੌਜਵਾਨ ਪੁੱਤ ਗੁਆਉਣ ਵਾਲੇ ਪਰਿਵਾਰ ਨੂੰ ਅਸਹਿ ਦੁੱਖ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ : ਵਿਆਹ ਤੋਂ 7 ਸਾਲ ਬਾਅਦ ਵੀ ਨਾ ਹੋਇਆ ਬੱਚਾ, ਹੈਵਾਨ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।