ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਭਲਕੇ ਹੋਵੇਗਾ ਅੰਤਿਮ ਸੰਸਕਾਰ
Friday, Mar 18, 2022 - 07:19 PM (IST)
ਨਕੋਦਰ (ਪਾਲੀ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ 19 ਮਾਰਚ ਸ਼ਨੀਵਾਰ ਨੂੰ ਨਕੋਦਰ ਸਿਵਲ ਹਸਪਤਾਲ ’ਚ ਸਵੇਰੇ ਪੋਸਟਮਾਰਟਮ ਕੀਤਾ ਜਾਵੇਗਾ। ਜਿਸ ਤੋਂ ਉਪਰੰਤ ਸੰਦੀਪ ਨੰਗਲ ਅੰਬੀਆਂ ਦਾ ਉਸ ਦੇ ਪਿੰਡ ਨੰਗਲ ਅੰਬੀਆਂ ਦੀ ਕਬੱਡੀ ਗਰਾਊਂਡ ’ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸੰਦੀਪ ਦੇ ਪਰਿਵਾਰ ਨੇ ਉਸ ਦੇ ਕਤਲ ਕੇਸ ’ਚ ਦਿਹਾਤੀ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਇਸ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਦੀਪ ਦੇ ਕਤਲ ਕੇਸ ਦੀ ਜਾਂਚ ਪੂਰੀ ਹੋਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤਕ ਕਿਸੇ ਵੀ ਪੁਲਸ ਅਧਿਕਾਰੀ ਨੂੰ ਨਾ ਬਦਲਿਆ ਜਾਵੇ।
ਇਹ ਵੀ ਪੜ੍ਹੋ : ਸੰਦੀਪ ਕਤਲਕਾਂਡ : ਸੰਗਰੂਰ, ਹੁਸ਼ਿਆਰਪੁਰ ਤੇ ਤਿਹਾੜ ਜੇਲ੍ਹਾਂ ’ਚੋਂ ਲਿਆਂਦੇ 3 ਗੈਂਗਸਟਰ 5 ਦਿਨਾ ਰਿਮਾਂਡ ’ਤੇ ਭੇਜੇ
ਜ਼ਿਕਰਯੋਗ ਹੈ ਕਿ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਨਕੋਦਰ ਦੇ ਪਿੰਡ ਮੱਲੀਆਂ ਖੁਰਦ ’ਚ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਨੇ ਇਸ ਮਾਮਲੇ ’ਚ ਕੋਈ ਕਾਰਵਾਈ ਨਾ ਕਰਨ ਦੇ ਰੋਸ ’ਚ ਸੰਦੀਪ ਦਾ ਪੋਸਟਮਾਰਟਮ ਤੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਿਹਾਤੀ ਪੁਲਸ ਲਈ ਇਹ ਕਤਲਕਾਂਡ ਗਲੇ ਦੀ ਹੱਡੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਟਾਂਡਾ ਗਊ ਕਤਲਕਾਂਡ ’ਚ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਦੋ ਮੁੱਖ ਦੋਸ਼ੀ UP ’ਚੋਂ ਗ੍ਰਿਫ਼ਤਾਰ
ਇਸ ਮਾਮਲੇ ’ਚ ਪੁਲਸ ਨੇ ਬੀਤੇ ਦਿਨ ਵੱਡੀ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ’ਚ ਬੰਦ ਗੈਂਗਸਟਰ ਫਤਿਹ ਨੂੰ ਨਕੋਦਰ ਅਦਾਲਤ ’ਚ ਪੇਸ਼ ਕੀਤਾ। ਗੈਂਗਸਟਰ ਫਤਿਹ ਦਾ 5 ਦਿਨਾ ਰਿਮਾਂਡ ਹਾਸਲ ਕਰਕੇ ਐੱਸ. ਐੱਸ. ਪੀ. ਸਤਿੰਦਰ ਸਿੰਘ ਨੇ ਖੁਦ 4 ਘੰਟੇ ਪੁੱਛਗਿੱਛ ਕੀਤੀ। ਅੱਜ ਵੀ ਦਿਹਾਤੀ ਪੁਲਸ ਨੇ ਸੰਗਰੂਰ ਜੇਲ੍ਹ ’ਚੋਂ ਗੈਂਗਸਟਰ ਅਮਿਤ ਡਾਗਰ, ਤਿਹਾੜ ਜੇਲ੍ਹ ’ਚੋਂ ਕੌਸ਼ਿਰ ਚੌਧਰੀ ਤੇ ਹੁਸ਼ਿਆਰਪੁਰ ਜੇਲ੍ਹ ’ਚੋਂ ਜੁਝਾਰ ਉਰਫ ਸੰਨੀ ਨੂੰ ਨਕੋਦਰ ਅਦਾਲਤ ’ਚ ਪੇਸ਼ ਕਰ ਕੇ ਪੰਜ ਦਿਨਾ ਰਿਮਾਂਡ ਲਿਆ।
ਇਹ ਵੀ ਪੜ੍ਹੋ : ਮਨਪ੍ਰੀਤ ਸਿੰਘ ਇਆਲੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਨਿਯੁਕਤ