4 ਨੌਜਵਾਨਾਂ ਨੇ ਕੱਬਡੀ ਦੇ ਖਿਡਾਰੀ ਨੂੰ ਮਾਰੀ ਗੋਲੀ, ਮੌਤ
Sunday, Aug 30, 2020 - 10:18 PM (IST)
ਗੁਰਦਾਸਪੁਰ— ਜ਼ਿਲ੍ਹਾ ਗੁਰਦਾਸਪੁਰ 'ਚ ਇੱਕ ਕੱਬਡੀ ਦੇ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਵਿਖੇ ਇਕ ਤਕਰਾਰ ਦੌਰਾਨ ਗੱਡੀ 'ਚ ਸਵਾਰ ਹੋ ਕੇ ਆਏ 4 ਨੌਜਵਾਨਾਂ ਨੇ ਪਿੰਡ ਦੇ ਰਹਿਣ ਵਾਲੇ ਇਕ ਨੌਜ਼ਵਾਨ ਨੂੰ ਗੋਲੀ ਮਾਰ ਦਿੱਤੀ ਜਿਸ ਦੇ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਰਨ ਵਾਲੇ ਵਿਅਕਤੀ ਦਾ ਨਾਮ ਗੁਰਮੇਲ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਇੱਕ ਕਬੱਡੀ ਦਾ ਖਿਡਾਰੀ ਹੈ ਤੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦਾ ਬੇਟਾ ਹੈ। ਮੀਲੀ ਜਾਣਕਾਰੀ ਮੁਤਾਬਕ ਗੱਡੀ ਸਵਾਰ ਨੌਜਵਾਨ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।