ਚੋਣਾਂ ਦੇ ਮਾਹੌਲ ਵਿਚਾਲੇ ਪੰਜਾਬ ''ਚ ਵੱਡੀ ਵਾਰਦਾਤ, ਉਘੇ ਕਬੱਡੀ ਖਿਡਾਰੀ ਨੂੰ ਮਾਰੀ ਗੋਲ਼ੀ
Sunday, Dec 14, 2025 - 02:37 PM (IST)
ਫਿਰੋਜ਼ਪੁਰ : ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕੇ ਜ਼ੀਰਾ ਦੇ ਪਿੰਡ ਜੋਗੀਵਾਲਾ ਵਿਚ ਇਕ ਇਕ ਵਿਅਕਤੀ ਨੇ ਉੱਘੇ ਕਬੱਡੀ ਖਿਡਾਰੀ ਨਿਰਵੇਲ ਸਿੰਘ ਨੂੰ ਗੋਲੀ ਮਾਰ ਦਿੱਤੀ। ਗੋਲੀ ਨਿਰਵੇਲ ਦੇ ਪੱਟ ਵਿਚ ਲੱਗੀ, ਜਿਸ ਕਾਰਣ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦੇ ਚੱਲਦੇ ਉਸਨੂੰ ਜ਼ੀਰਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 15 ਦਸੰਬਰ ਦੀ ਛੁੱਟੀ ! ਉਠੀ ਮੰਗ
ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਜ਼ਖਮੀ ਕਬੱਡੀ ਖਿਡਾਰੀ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ। ਵਿਧਾਇਕ ਨੇ ਗੋਲੀ ਚਲਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦਾ ਭਰੋਸਾ ਦਿੱਤਾ। ਨਿਰਵੇਲ ਵਿਦੇਸ਼ਾਂ ਵਿਚ ਵੀ ਕਬੱਡੀ ਖੇਡ ਚੁੱਕਾ ਹੈ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਸੂਤਰਾਂ ਮੁਤਾਬਕ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ। ਪੂਰੀ ਘਟਨਾ ਸੀਸੀਟੀਵੀ ਵਿਚ ਕੈਦ ਹੋਈ ਹੈ। ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕਲੋਨੀਆਂ 'ਤੇ ਹੋਵੇਗੀ ਕਾਰਵਾਈ, ਸਰਕਾਰ ਨੇ ਜਾਰੀ ਕੀਤੇ ਹੁਕਮ
