ਮਾਨਸਿਕ ਤੌਰ ''ਤੇ ਪਰੇਸ਼ਾਨ ਕਬੱਡੀ ਖਿਡਾਰੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

Thursday, Apr 25, 2019 - 11:14 AM (IST)

ਮਾਨਸਿਕ ਤੌਰ ''ਤੇ ਪਰੇਸ਼ਾਨ ਕਬੱਡੀ ਖਿਡਾਰੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ (ਪਵਨ) - ਪਿੰਡ ਲੰਡੇ ਰੋਡੇ ਵਿਖੇ ਮਾਨਸਿਕ ਤੌਰ 'ਤੇ ਪਰੇਸ਼ਾਨ ਇਕ ਕਬੱਡੀ ਖਿਡਾਰੀ ਵਲੋਂ ਮੰਗਲਵਾਰ ਦੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਚੰਦ ਸਿੰਘ ਕਬੱਡੀ ਖਿਡਾਰੀ ਸੀ। ਉਸ ਕੋਲ ਜ਼ਮੀਨ ਬਹੁਤ ਘੱਟ ਸੀ। ਉਸ ਦੇ ਦੋ ਬੱਚੇ ਹਨ, ਜਿਨ੍ਹਾਂ 'ਚੋਂ ਇਕ ਬੇਟਾ ਸੱਤ ਸਾਲ ਦਾ, ਜਦਕਿ ਇਕ ਬੇਟੀ 12 ਸਾਲਾ ਦੀ ਹੈ। ਆਰਥਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਹਮੇਸ਼ਾ ਹੀ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਮੰਗਲਵਾਰ ਦੀ ਰਾਤ ਆਪਣੇ ਘਰ 'ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 
ਦੱਸ ਦੇਈਏ ਕਿ ਇਸ ਘਟਨਾ ਦੇ ਬਾਰੇ ਪਰਿਵਾਰ ਨੂੰ ਸਵੇਰ ਦੇ ਸਮੇਂ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਤੋਂ ਕੋਈ ਵੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ 'ਚ ਹੀ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ।


author

rajwinder kaur

Content Editor

Related News