ਕਬੱਡੀ ਖਿਡਾਰੀ ਕਤਲ ਮਾਮਲੇ ਵਿਚ ਇਕ ਹੌਲਦਾਰ ਸਮੇਤ 3 ਪੁਲਸ ਕਰਮਚਾਰੀ ’ਤੇ ਵੱਡੀ ਕਾਰਵਾਈ
Sunday, Jun 13, 2021 - 07:01 PM (IST)
ਬਠਿੰਡਾ (ਵਿਜੇ ਵਰਮਾ): ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਉਸ ਦੀ ਲਾਸ਼ ਨੂੰ ਰੱਖ ਕੇ ਪਿੰਡ ਵਾਲਿਆਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਭਾਵੇਂ ਪੁਲਸ ਨੇ ਕੁੱਲ 18 ਮੁਲਜ਼ਮਾਂ ਵਿਚੋਂ 9 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਐੱਸ.ਐੱਸ.ਪੀ. ਬਠਿੰਡਾ ਵੱਲੋਂ ਇੱਕ ਹਵਲਦਾਰ ਨੂੰ ਮੁਅੱਤਲ ਕਰ ਦਿੱਤਾ ਜਦ ਕਿ ਦੋ ਹੋਮਗਾਰਡ ਜਵਾਨਾਂ ਨੂੰ ਵੀ ਮਹਿਕਮੇ ਵੱਲੋਂ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ
ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੀ ਹੱਤਿਆ ਨੂੰ ਲੈ ਕੇ ਪਹਿਲਾਂ ਹੀ ਪੂਰੀ ਪੁਲਸ ਚੌਕੀ ਦੇ ਅੱਠ ਮੁਲਾਜ਼ਮਾਂ ਨੂੰ ਲਾਇਨ ਹਾਜ਼ਰ ਕਰ ਦਿੱਤਾ ਗਿਆ ਸੀ। ਚੌਕੀ ਇੰਚਾਰਜ ਪਰਮਿੰਦਰ ਕੌਰ ਦੇ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ. ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਨੂੰ ਸਮਰਥਨ ਨਹੀਂ ਦੇਣਗੇ : ਢੀਂਡਸਾ