ਅਹਿਮ ਖ਼ਬਰ : ਪਟਿਆਲਾ 'ਚ ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

Thursday, Apr 07, 2022 - 01:43 PM (IST)

ਪਟਿਆਲਾ (ਬਲਵਿੰਦਰ) : ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਉਰਫ਼ ਭਿੰਦਾ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ 'ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਬੌਨੀ, ਹਰਮਨ ਵਾਸੀ ਪਿੰਡ ਸਾਹਿਬ ਨਗਰ ਥੇੜੀ ਸ਼ਾਮਲ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਵੱਡੀ ਮੀਟਿੰਗ, ਨਵੀਂ ਨੀਤੀ ਬਾਰੇ ਹੋ ਸਕਦੈ ਐਲਾਨ

ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਨਕਾਬਪੋਸ਼ ਨੌਜਵਾਨਾਂ ਵੱਲੋਂ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਧਰਮਿੰਦਰ ਸਿੰਘ ਉਰਫ਼ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸ ਪ੍ਰਧਾਨਗੀ 'ਤੇ ਫਿਰ ਦਾਅਵਾ ਠੋਕ ਰਹੇ 'ਨਵਜੋਤ ਸਿੱਧੂ', ਖੇਮੇ ਨੂੰ ਇੱਕਜੁਟ ਕਰਨ 'ਚ ਲੱਗੇ

ਇਹ ਵੀ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ 'ਤੇ ਖੁੱਲ੍ਹੇਆਮ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਗੱਲਬਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News