ਕਾਬੁਲ ਗੁਰਦੁਆਰੇ ’ਤੇ ਹੋਏ ਅੱਤਵਾਦੀ ਹਮਲੇ ਦੀ ਗਿ. ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ

Wednesday, Mar 25, 2020 - 05:26 PM (IST)

ਕਾਬੁਲ ਗੁਰਦੁਆਰੇ ’ਤੇ ਹੋਏ ਅੱਤਵਾਦੀ ਹਮਲੇ ਦੀ ਗਿ. ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ

ਬਠਿੰਡਾ (ਮਨੀਸ਼) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ‘ਕਾਇਰਾਨਾ’ ਹਮਲੇ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ’ਚ ਸਿਖਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਿੱਖ ਕੌਮ ‘ਕਾਇਰਾਨਾ’ ਹਮਲੇ ’ਚ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤ ਜਲਦ ਠੀਕ ਹੋ ਜਾਣ ਦੀ ਅਰਦਾਸ ਕਰੇ। 

ਪੜ੍ਹੋ ਇਹ ਖਬਰ ਵੀ - ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲੇ 'ਚ 11 ਮੌਤਾਂ, ਇਸ ਨੇ ਲਈ ਜਿੰਮੇਵਾਰੀ, (ਤਸਵੀਰਾਂ)

ਕਾਬੁਲ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਦਾ ਭਾਰਤ ਨੇ ਜਤਾਇਆ ਦੁੱਖ, ਕਿਹਾ- ਮਦਦ ਲਈ ਹਾਂ ਤਿਆਰ

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਦੇ ਵਿਚੋਂ-ਵਿਚ ਸਥਿਤ ਗੁਰਦੁਆਰੇ 'ਚ ਦਾਖਲ ਕੇ ਬੰਦੂਕਧਾਰੀਆਂ ਨੇ ਹਮਲਾ ਕੀਤਾ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਸਮੇਂ ਇਹ ਅੱਤਵਾਦੀ ਹਮਲਾ ਹੋਇਆ, ਉਸ ਸਮੇਂ ਗੁਰਦੁਆਰੇ 'ਚ 150 ਦੇ ਕਰੀਬ ਲੋਕ ਮੌਜੂਦ ਸਨ। ਇਕ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ। ਦੂਜੇ ਪਾਸੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ, ਅਫਗਾਨਿਸਤਾਨ 'ਚ ਸ਼ਾਂਤੀ ਅਤੇ ਸੁਰੱਖਿਆ ਦਾ ਵਾਤਾਵਰਣ ਲਿਆਉਣ ਦੀ ਕੋਸ਼ਿਸ਼ ਵਿਚ ਉਥੋਂ ਦੇ ਲੋਕਾਂ, ਸਰਕਾਰ ਅਤੇ ਸੁਰੱਖਿਆ ਫੋਰਸ ਨਾਲ ਖੜ੍ਹਾ ਹੈ।
 


author

rajwinder kaur

Content Editor

Related News