ਜਲੰਧਰ ''ਚ ਸਰਗਰਮ ਹੋਇਆ ਕੱਛਾ ਗਿਰੋਹ, ਦਹਿਸ਼ਤ ’ਚ ਲੋਕ, ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ

Friday, May 26, 2023 - 06:24 PM (IST)

ਜਲੰਧਰ ''ਚ ਸਰਗਰਮ ਹੋਇਆ ਕੱਛਾ ਗਿਰੋਹ, ਦਹਿਸ਼ਤ ’ਚ ਲੋਕ, ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ

ਜਲੰਧਰ (ਜ. ਬ.)– ਜਲੰਧਰ 'ਚ ਇਕ ਵਾਰ ਫਿਰ ਤੋਂ ਕੱਛਾ ਗਿਰੋਹ ਸਰਗਰਮ ਹੋ ਚੁੱਕਾ ਹੈ। ਸੇਠ ਹੁਕਮ ਚੰਦ ਕਾਲੋਨੀ ਦੇ ਘਰਾਂ ਵਿਚ ਦਾਖ਼ਲ ਹੋਏ ਕੱਛਾ ਗੈਂਗ ਦਾ ਮਾਮਲਾ ਥਾਣਾ ਨੰਬਰ 1 ਦੀ ਪੁਲਸ ਕੋਲ ਪਹੁੰਚ ਚੁੱਕਾ ਹੈ। ਵੀਰਵਾਰ ਨੂੰ ਸਥਾਨਕ ਲੋਕਾਂ ਨੇ ਪੁਲਸ ਨੂੰ ਸ਼ਿਕਾਇਤ ਅਤੇ ਸੀ. ਸੀ. ਟੀ. ਵੀ. ਦੀ ਫੁਟੇਜ ਸੌਂਪੀ, ਜਿਸ ਵਿਚ ਗੈਂਗ ਦੇ ਮੈਂਬਰ ਕੈਦ ਹੋ ਗਏ ਸਨ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੁਲਸ ਨੇ ਇਲਾਕੇ ਵਿਚ ਪੈਟਰੋਲਿੰਗ ਅਤੇ ਰਾਤ ਦੇ ਸਮੇਂ ਨਾਕਾਬੰਦੀ ਕਰਨ ਲਈ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਸਨ। ਥਾਣਾ ਨੰਬਰ 1 ਦੇ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਮਨੁੱਖੀ ਵਸੀਲਿਆਂ ਅਤੇ ਟੈਕਨੀਕਲ ਢੰਗ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕਈ ਘਰਾਂ ਵਿਚ ਦਾਖ਼ਲ ਹੋਏ ਪਰ ਵਾਰਦਾਤ ਕਰਨ ਵਿਚ ਸਫ਼ਲ ਨਹੀਂ ਹੋ ਸਕੇ। ਜਲਦ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ -  ਨਾ ਕਦੇ ਮਿਲੇ, ਨਾ ਵੇਖਿਆ ਬਸ ਆਵਾਜ਼ ਰਾਹੀਂ ਹੋਇਆ ਪਿਆਰ, Blind ਜੋੜੇ ਦੀ ਪ੍ਰੇਮ ਕਹਾਣੀ ਬਣੀ ਮਿਸਾਲ

ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੀਆਂ ਟੀਮਾਂ ਲਗਾਤਾਰ ਪੈਟਰੋਲਿੰਗ ਕਰਨਗੀਆਂ ਅਤੇ ਨਾਕੇ ਲਾਉਣਗੀਆਂ ਤਾਂ ਕਿ ਲੋਕਾਂ ਵਿਚੋਂ ਦਹਿਸ਼ਤ ਖ਼ਤਮ ਹੋ ਸਕੇ। ਦੱਸਣਯੋਗ ਹੈ ਕਿ 24 ਮਈ ਨੂੰ ਦੇਰ ਰਾਤ ਲਗਭਗ ਢਾਈ ਤੋਂ ਤਿੰਨ ਵਜੇ ਦੇ ਵਿਚਕਾਰ 5 ਤੋਂ 6 ਲੋਕ ਲੋਕਾਂ ਦੇ ਘਰਾਂ ਦੀਆਂ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋ ਗਏ ਸਨ। ਮੁਲਜ਼ਮਾਂ ਨੇ ਕੱਛੇ ਅਤੇ ਟੀ-ਸ਼ਰਟਾਂ ਪਹਿਨੀਆਂ ਹੋਈਆਂ ਸਨ, ਜਿਨ੍ਹਾਂ ਦੇ ਹੱਥਾਂ ਵਿਚ ਹਥਿਆਰ ਵੀ ਵਿਖਾਈ ਦਿੱਤੇ ਸਨ। ਸਾਰੀ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਸੀ।  ਮਹਾਨਗਰ ’ਚ ਬੁੱਧਵਾਰ ਦੇਰ ਰਾਤ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ’ਚ ਕੱਛਾ ਗਿਰੋਹ ਇਕ ਘਰ ’ਚ ਵੜਦੇ ਨਜ਼ਰ ਆ ਰਹੇ ਹਨ ਪਰ ਇਹ ਵੀਡੀਓ ਕਿੱਥੋਂ ਦੀ ਸੀ? ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਕਾਰਨ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਬੁੱਧਵਾਰ ਦੇਰ ਰਾਤ ਤੱਕ ਇਹ ਮਾਮਲਾ ਪੁਲਸ ਤਕ ਨਹੀਂ ਪਹੁੰਚਿਆ ਸੀ।

PunjabKesari

ਇਹ ਵੀ ਪੜ੍ਹੋ - ਚਾਵਾਂ ਨਾਲ ਕੈਨੇਡਾ ਭੇਜਿਆ ਸੀ ਇਕਲੌਤਾ ਪੁੱਤ, ਘਰ ਪਰਤੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਜ਼ਿਕਰਯੋਗ ਹੈ ਕਿ ਕਈ ਸਾਲ ਪਹਿਲਾਂ ਕੱਛਾ ਗੈਂਗ ਨੇ ਮਹਾਨਗਰ ਅਤੇ ਆਸ-ਪਾਸ ਦੇ ਪਿੰਡਾਂ ’ਚ ਦਹਿਸ਼ਤ ਮਚਾ ਦਿੱਤੀ ਸੀ। ਹਰ ਦੂਜੇ ਦਿਨ ਕਿਸੇ ਨਾ ਕਿਸੇ ਥਾਂ ’ਤੇ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਪਰ ਪੁਲਸ ਦੀ ਸਖ਼ਤੀ ਤੋਂ ਬਾਅਦ ਕੱਛਾ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਪਰ ਹੁਣ ਫਿਰ ਵੀਡੀਓ ਵਾਇਰਲ ਕਰਕੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਜਿਸ ਇਲਾਕੇ ਦਾ ਨਾਂ ਲਿਆ ਜਾ ਰਿਹਾ ਹੈ ਕਿ ਵੀਡੀਓ ਉਸ ਇਲਾਕੇ ਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੋਇਆ। ਪੁਲਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਜੇਕਰ ਕੋਈ ਅਜਿਹੀ ਵੀਡੀਓ ਵਾਇਰਲ ਕਰ ਰਿਹਾ ਹੈ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਦਾ ਵੱਡਾ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News