ਆਤਮ-ਹੱਤਿਆ ਕਰਨ ਵਾਲੇ ਕਿਸਾਨ ਦੇ ਪਰਿਵਾਰ ਨਾਲ ਕੈਰੋਂ ਨੇ ਕੀਤਾ ਅਫਸੋਸ ਪ੍ਰਗਟ
Tuesday, Aug 15, 2017 - 01:32 AM (IST)

ਤਰਨਤਾਰਨ, (ਪਾਠਕ)- ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ਮੰਤਰੀ ਪੰਜਾਬ ਨੇ ਆਤਮ-ਹੱਤਿਆ ਕਰਨ ਵਾਲੇ ਕਿਸਾਨ ਤਾਰਾ ਸਿੰਘ ਕੋਟਬੁੱਢਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਗੀਤਾ। ਕੈਰੋਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨੂੰ ਵਰਗਲਾ ਕੇ ਸੱਤਾ ਵਿਚ ਤਾਂ ਆ ਗਈ ਪਰ ਹੁਣ ਕਿਸਾਨ ਆਪਣੀਆਂ ਆਸਾਂ ਪੂਰੀਆਂ ਨਾ ਹੁੰਦਿਆਂ ਵੇਖ ਕੇ ਆਤਮ–ਹੱਤਿਆ ਕਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਕਰ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨੇ ਚਾਹੀਦੇ ਹਨ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ, ਗੁਰਸੰਦੀਪ ਸਿੰਘ ਸੰਨੀ ਤੇ ਹੋਰ ਹਾਜ਼ਰ ਸਨ।