ਕੈਬਨਿਟ ਮੰਤਰੀ ਕਾਕਾ ਰਣਦੀਪ ਦਾ ਬਿਆਨ, ਪੰਜਾਬ ਦੇ ਲੋਕਾਂ ਲਈ ਸਰਕਾਰ ਨੇ ਦੂਜੇ ਸੂਬਿਆਂ ਤੋਂ ਖ਼ਰੀਦੀ ਮਹਿੰਗੀ ਬਿਜਲੀ

Sunday, Oct 17, 2021 - 01:45 PM (IST)

ਕੈਬਨਿਟ ਮੰਤਰੀ ਕਾਕਾ ਰਣਦੀਪ ਦਾ ਬਿਆਨ, ਪੰਜਾਬ ਦੇ ਲੋਕਾਂ ਲਈ ਸਰਕਾਰ ਨੇ ਦੂਜੇ ਸੂਬਿਆਂ ਤੋਂ ਖ਼ਰੀਦੀ ਮਹਿੰਗੀ ਬਿਜਲੀ

ਫਤਿਹਗੜ੍ਹ ਸਾਹਿਬ (ਵਿਪਨ) : ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਅਮਲੋਹ ਦੇ ਪਿੰਡ ਖਨਿਆਣ ਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਵਿੱਚ ਬਣ ਰਹੇ ਸਹਿਕਾਰਤਾ ਭਵਨ ਦੀ ਇਮਾਰਤ ਦਾ ਜਾਇਜ਼ਾ ਲੈਣ ਲਈ ਪੁੱਜੇ। ਇਸ ਮੌਕੇ ਪੰਜਾਬ 'ਚ ਬਿਜਲੀ ਸੰਕਟ ਬਾਰੇ ਬੋਲਦਿਆਂ ਕਾਕਾ ਰਣਦੀਪ ਨੇ ਕਿਹਾ ਕਿ ਪੂਰੇ ਦੇਸ਼ 'ਚ ਕੋਲੇ ਦੀ ਕਮੀ ਕਾਰਨ ਪੰਜਾਬ 'ਚ ਵੀ ਬਿਜਲੀ ਸੰਕਟ ਪੈਦਾ ਹੋ ਗਿਆ ਸੀ।

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਦੌਰਾਨ 'ਟਰੇਨਾਂ' ਫੁੱਲ, ਵੇਟਿੰਗ 100 ਤੋਂ ਜ਼ਿਆਦਾ ਹੋਣ ਕਾਰਨ ਮੁਸਾਫ਼ਰ ਪਰੇਸ਼ਾਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਸੰਕਟ ਤੋਂ ਬਚਾਉਣ ਲਈ ਪਹਿਲੀ ਵਾਰ ਸਰਕਾਰ ਵੱਲੋਂ 13 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਛੱਤੀਸਗੜ੍ਹ ਤੋਂ ਬਿਜਲੀ ਖ਼ਰੀਦੀ ਗਈ, ਜਦੋਂ ਕਿ ਦੂਜੀ ਵਾਰ ਸਾਢੇ 16 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਮੱਧ ਪ੍ਰਦੇਸ਼ ਤੋਂ ਬਿਜਲੀ ਖ਼ਰੀਦੀ ਗਈ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਕੋਲੇ ਦੀ ਕਿੱਲਤ ਵੀ ਦੂਰ ਕਰ ਲਈ ਜਾਵੇਗੀ। ਕਾਕਾ ਰਣਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ 'ਚ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ

ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਪਿਛਲੇ ਸਾਢੇ 4 ਸਾਲਾਂ ਦੀ ਕਾਰਗੁਜ਼ਾਰੀ ਦੇਖ ਕੇ ਹੀ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਬੀ. ਐੱਸ. ਐੱਫ ਦੇ 50 ਕਿਲੋਮੀਟਰ ਦੇ ਵੱਧ ਰਹੇ ਘੇਰੇ 'ਤੇ ਬੋਲਦਿਆਂ ਕਾਕਾ ਰਣਦੀਪ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ਵਿੱਚ ਇਸ ਮਸਲੇ ਦਾ ਹੱਲ ਹੋ ਸਕਦਾ ਹੈ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਪੰਜਾਬ ਵਿੱਚ ਅਜਿਹੇ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੱਥੇ ਰਾਸ਼ਟਰਪਤੀ ਰਾਜ ਲਾਗੂ ਹੋ ਸਕੇ ਪਰ ਅਸੀਂ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News