ਪੰਜਾਬ 'ਚ DAP ਦੀ ਘਾਟ ਬਾਰੇ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀ ਇਹ ਮੰਗ

10/19/2021 12:43:51 PM

ਚੰਡੀਗੜ੍ਹ : ਪੰਜਾਬ 'ਚ ਡੀ. ਅਮੋਨੀਅਮ ਫਾਸਫੇਟ (ਡੀ. ਏ. ਪੀ.) ਦੀ ਘਾਟ ਬਾਰੇ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁੱਖ ਮਾਂਡਵੀਆਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨੂੰ ਪੰਜਾਬ 'ਚ ਡੀ. ਏ. ਪੀ. ਦੀ ਆ ਰਹੀ ਘਾਟ ਬਾਰੇ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ : ਮਾਛੀਵਾੜਾ ਦੇ ਪਿੰਡ 'ਚ 3 ਦਰਿੰਦਿਆਂ ਦੀ ਹਵਸ ਦਾ ਸ਼ਿਕਾਰ ਬਣੀ ਕੁੜੀ, ਨਸ਼ੀਲੀ ਚੀਜ਼ ਖੁਆ ਖੇਤਾਂ 'ਚ ਕੀਤਾ ਗੈਂਗਰੇਪ

ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਨੂੰ ਜਲਦ ਤੋਂ ਜਲਦ ਆਗਾਮੀ ਬਿਜਾਈ ਲਈ ਡੀ. ਏ. ਪੀ. ਮੁਹੱਈਆ ਕਰਵਾਈ ਜਾਵੇ। ਕੇਂਦਰੀ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਜਲਦੀ ਹੀ ਪੰਜਾਬ 'ਚ ਡੀ. ਏ. ਪੀ. ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੀ ਲੋੜ ਮੁਤਾਬਕ ਡੀ. ਏ. ਪੀ. ਖਾਦ ਭੇਜਣਗੇ। ਇਸ ਮੁਲਾਕਾਤ ਮਗਰੋਂ ਕਾਕਾ ਰਣਦੀਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਬਾਕੀ ਸੂਬਿਆਂ ਦੇ ਮੁਕਾਬਲੇ ਘੱਟ ਡੀ. ਏ. ਪੀ. ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਗੱਲ

ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਹੱਲ ਕਰਨ ਦੀ ਗੁਜ਼ਾਰਿਸ਼ ਵੀ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਘਾਟੇ 'ਚ ਹੈ ਅਤੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਇਸ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਫ. ਸੀ. ਡੀ. ਦੇ ਡੀ. ਕੇ. ਤਿਵਾੜੀ ਅਤੇ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੱਧੂ ਵੀ ਮੌਜੂਦ ਸਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita