ਆਰਮੀ ਭਰਤੀ 'ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਦੇ ਫਿਜ਼ੀਕਲ ਟੈਸਟ ਦੌਰਾਨ ਉਤਾਰੇ ਗਏ ਕਕਾਰ
Saturday, Apr 10, 2021 - 10:12 PM (IST)
ਅਮ੍ਰਿਤਸਰ,ਫਿਰੋਜ਼ਪੁਰ, (ਬਿਓਰੋ)- ਜ਼ਿਲ੍ਹੇ 'ਚ ਚੱਲ ਰਹੀ ਆਰਮੀ ਦੀ ਭਰਤੀ 'ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਲੈਣ ਲਈ ਆਰਮੀ ਅਫਸਰਾਂ ਵੱਲੋਂ ਉਨ੍ਹਾਂ ਦੇ ਕਕਾਰ ਉਤਰਵਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 3294 ਨਵੇਂ ਮਾਮਲੇ ਆਏ ਸਾਹਮਣੇ, 58 ਦੀ ਮੌਤ
ਇਸ ਮਾਮਲੇ ਦੀ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਅੰਤ੍ਰਿੰਗ ਕਮੇਟੀ, ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਇਸ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਅਫਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ : ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਕੈਪਟਨ ਸਰਕਾਰ
ਇਸ ਮਾਮਲੇ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਧਿਆਨ 'ਚ ਲਿਆਉਣ 'ਤੇ ਉਨ੍ਹਾਂ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਆਗੂਆਂ ਨੇ ਮਿਲ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀ ਨੂੰ ਮੰਗ-ਪੱਤਰ ਦੇ ਕੇ ਪੰਜਾਬ ਸਰਕਾਰ ਦੇ ਧਿਆਨ 'ਚ ਲਿਆ ਕੇ ਇਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਲਈ ਕਿਹਾ ਹੈ, ਤਾਂ ਜੋ ਦੁਬਾਰਾ ਅਜਿਹੀ ਹਰਕਤ ਨਾ ਹੋ ਸਕੇ ।