ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

Friday, Jun 04, 2021 - 11:27 PM (IST)

ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

ਕਾਲਾ ਸੰਘਿਆਂ (ਨਿੱਝਰ)-ਮਨ ਵਿਚ ਪਰਿਵਾਰ ਲਈ ਵੱਡੀਆਂ ਖ਼ੁਸ਼ੀਆਂ ਲੈ ਕੇ ਵਿਦੇਸ਼ੀ ਧਰਤੀ ਤੋਂ ਆਪਣੇ ਵਤਨਾਂ ਲਈ ਰਵਾਨਾ ਹੋਏ ਕਾਲਾ ਸੰਘਿਆਂ ਦੇ ਨੌਜਵਾਨ ਦੀ ਰਸਤੇ ਵਿਚ ਆਉਂਦੇ ਸਮੇਂ ਜਹਾਜ਼ ਵਿਚ ਹੀ ਮੌਤ ਹੋ ਗਈ। ਉਕਤ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਪਸਰ ਗਈ ਕਿਉਂਕਿ ਪੀੜਤ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ ਹਨ।

ਇਹ ਵੀ ਪੜ੍ਹੋ:  GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ

PunjabKesari

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਚਾਚਾ ਸ਼ਾਮ ਸੁੰਦਰ ਸਰਨਾ ਨੇ ਭਰੇ ਮਨ ਨਾਲ ਦੱਸਿਆ ਕਿ ਕਰੀਬ 27 ਸਾਲਾ ਅਭਿਸ਼ੇਕ ਸਰਨਾ ਉਰਫ਼ ਅਭੀ ਡੈਨਮਾਰਕ ਵਿਖੇ ਰਹਿ ਰਿਹਾ ਸੀ ਅਤੇ ਹੁਣ ਉਹ ਆਪਣੀ ਭੈਣ ਦਾ ਵਿਆਹ ਕਰਨ ਅਤੇ ਆਪਣਾ ਵਿਆਹ ਕਰਵਾਉਣ ਲਈ ਵਤਨ ਪਰਤ ਰਿਹਾ ਸੀ ਕਿ ਡੈਨਮਾਰਕ ਤੋਂ ਆਉਦਿਆਂ ਜਹਾਜ਼ ਦੋਹਾ ਕਤਰ ਰੁਕਣਾ ਸੀ ਅਤੇ ਕਤਰ ਪਹੁੰਚਣ ਤੋਂ ਕਰੀਬ 10 ਮਿੰਟ ਪਹਿਲਾਂ ਉਸ ਦੀ ਜਹਾਜ਼ ਵਿਚ ਹੀ ਦਿਲ ਦਾ ਦੌਰਾ ਪੈਣ ਨਾਲ ਮੋਤ ਹੋ ਗਈ। ਉਕਤ ਨੌਜਵਾਨ ਦੀ ਮਾਤਾ ਮੈਡਮ ਮਧੂ ਸਰਨਾ ਅਧਿਅਪਕ ਹੈ ਅਤੇ ਪਿਤਾ ਯਸ਼ਪਾਲ ਸਰਨਾ ਇੰਗਲੈਂਡ ਵਿਚ ਰਹਿੰਦੇ ਹਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 3 ਮੈਂਬਰੀ ਕਮੇਟੀ ਨਾਲ ਕਰਨਗੇ ਮੁਲਾਕਾਤ

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦਾ ਐਲਾਨ, ਇਸ ਮਹੀਨੇ ਤੋਂ ਧੀਆਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਸ਼ਗਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News