ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

Monday, Dec 28, 2020 - 10:15 AM (IST)

ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਕਲਾਨੌਰ (ਵਤਨ): ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਠੰਢ ਦੌਰਾਨ ਅੰਦੋਲਨ ਕਰ ਰਹੇ 42 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਕਿਸਾਨ ਅੰਦੋਲਨ ਲਈ ਦਿੱਲੀ ਪਹੁੰਚੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿੱਲਾਂ ਵਾਲੀ ਵਾਸੀ ਬਜ਼ੁਰਗ ਕਿਸਾਨ ਅਮਰੀਕ ਸਿੰਘ (75) ਦੀ ਟਿੱਕਰੀ ਸਰਹੱਦ ’ਤੇ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।

ਇਹ ਵੀ ਪੜ੍ਹੋ : ਹੁਣ 31 ਮਾਰਚ 2021 ਤੱਕ ਹੋਵੇਗੀ ਵਾਹਨਾਂ ਨਾਲ ਸਬੰਧਤ ਕਾਗਜ਼ਾਤਾਂ ਦੀ ਜਾਇਜ਼ਤਾ, ਨਹੀਂ ਹੋਵੇਗਾ ਚਲਾਨ

ਇਸ ਕਿਸਾਨ ਦੇ ਪੁੱਤਰ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਅਹੁਦੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਬੀਤੀ 24 ਦਸੰਬਰ ਨੂੰ ਉਹ ਆਪਣੇ ਪਿਤਾ ਅਮਰੀਕ ਸਿੰਘ, ਮਾਤਾ ਮਨਜੀਤ ਕੌਰ, ਛੋਟੇ ਭਰਾ ਬਲਜੀਤ ਸਿੰਘ, ਪਤਨੀ ਇੰਦਰਜੀਤ ਕੌਰ ਅਤੇ ਸਾਢੇ 3 ਸਾਲ ਦੀ ਬੇਟੀ ਦਿਲਸਾਂਝ ਕੌਰ ਨਾਲ ਦਿੱਲੀ ਪਹੁੰਚੇ ਸਨ। ਬੀ. ਕੇ. ਯੂ. ( ਉਗਰਾਹਾਂ) ਵਲੋਂ ਅਮਰੀਕ ਸਿੰਘ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਦੱਸਦਿਆਂ, ਉਸ ਦੀ ਮੌਤ ਲਈ ਸਰਕਾਰ ਤੋਂ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਦਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਐਤਵਾਰ ਆਪਣੇ ਜੱਦੀ ਪਿੰਡ ਪੁੱਜਣਗੇ ਜਦ ਕਿ ਉਨ੍ਹਾਂ ਦੇ ਪਿਤਾ ਦੀ ਮÇ੍ਰਤਕਦੇਹ ਨੂੰ ਕਿਸਾਨ ਜਥੇਬੰਦੀਆਂ ਲੈ ਕੇ ਪੁੱਜਣਗੀਆਂ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ


author

Baljeet Kaur

Content Editor

Related News